ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਪੱਤਰ ਪ੍ਰੇਰਕ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ, ਅੰਮਿ੍ਤਸਰ ਸਾਹਿਬ ਗਲਿਆਰਾ ਅਤੇ ਤਲਵੰਡੀ ਸਾਬੋ ਦਮਦਮਾ ਸਾਹਿਬ ਨੂੰ 'ਪਵਿੱਤਰ ਸ਼ਹਿਰ' ਦਾ ਦਰਜਾ ਦਿੱਤੇ ਜਾਣ ਬਾਰੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ | ਡਾ. ਚੀਮਾ ਨੇ ਕਿਹਾ ਕਿ ਇਹ ਸ਼ਹਿਰ ਖ਼ੁਦ ਗੁਰੂ ਸਾਹਿਬ ਵਲੋਂ ਵਸਾਏ ਗਏ ਹਨ ਅਤੇ ਇਨ੍ਹਾਂ ਦੀ ਪਵਿਤਰਤਾ ਸਰਕਾਰੀ ਦਰਜਿਆਂ ਨਾਲ ਨਹੀਂ ਬਣ ਸਕਦੀ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਪਹਿਲਾਂ ਹੀ ਲਾਗੂ ਹੋ ਚੁੱਕੇ ਫੈਸਲਿਆਂ ਨੂੰ ਮੁੜ ਘੋਸ਼ਿਤ ਕਰਕੇ ਸਰਕਾਰ ਵਲੋਂ ਕੇਵਲ ਰਾਜਨੀਤਿਕ ਡਰਾਮਾ ਕੀਤਾ ਗਿਆ ਹੈ |