21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਕੰਗਣਾ ਰਣੌਤ ਖ਼ਿਲਾਫ਼ ਚੱਲੇਗਾ ਕੇਸ <br/>

ਅਜੀਤ ਡੈਸਕ 25-11-2025
ਬਠਿੰਡਾ, 24 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਤੋਂ ਸੰਸਦ ਮੈਂਬਰ ਕੰਗਣਾ ਰਣੌਤ ਖਿਲਾਫ ਦਰਜ ਮਾਣਹਾਨੀ ਦੇ ਕੇਸ ਵਿਚ ਬਠਿੰਡਾ ਅਦਾਲਤ ਨੇ ਅੱਜ ਉਸ ਦੇ ਖਿਲਾਫ ਦੋਸ਼ ਤੈਅ (ਚਾਰਜ ਫਰੇਮ) ਕਰ ਦਿੱਤੇ ਹਨ ਤੇ ਹੁਣ ਉਸ ਖਿਲਾਫ ਮਾਣਹਾਨੀ ਦਾ ਕੇਸ ਅੱਗੇ ਚੱਲੇਗਾ | ਦੂਜੇ ਪਾਸੇ ਉਸ ਨੂੰ ਇਸ ਮਾਮਲੇ 'ਚ ਨਿੱਜੀ ਪੇਸ਼ੀ ਤੋਂ ਵੀ ਕੋਈ ਰਾਹਤ ਨਹੀਂ ਮਿਲੀ ਹੈ | ਕਿਸਾਨ ਔਰਤਾਂ ਖਿਲਾਫ ਇਤਰਾਜ਼ਯੋਗ ਟਿੱਪਣੀ ਕਰਨ ਸਬੰਧੀ ਕੰਗਣਾ ਖਿਲਾਫ ਮਾਣਹਾਨੀ ਦਾ ਅਦਾਲਤੀ ਮੁਕੱਦਮਾ ਦਰਜ ਕਰਵਾਉਣ ਵਾਲੀ ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਬਜ਼ੁਰਗ ਮਾਤਾ ਮਹਿੰਦਰ ਕੌਰ ਦੇ ਵਕੀਲ ਰਘਵੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਉਕਤ ਮਾਮਲੇ 'ਚ ਅੱਜ ਬਠਿੰਡਾ ਦੇ ਜੁਡੀਸ਼ੀਅਲ ਮੈਜਿਸਟ੍ਰੇਟ (ਫ਼ਸਟ ਕਲਾਸ) ਦੀ ਅਦਾਲਤ 'ਚ ਸੁਣਵਾਈ ਸੀ ਪਰ ਕੰਗਣਾ ਵਲੋਂ ਨਿੱਜੀ ਤੌਰ 'ਤੇ ਪੇਸ਼ ਹੋਣ ਦੀ ਬਜਾਏ ਆਪਣੇ ਵਕੀਲ ਰਾਹੀਂ ਨਿੱਜੀ ਪੇਸ਼ੀ ਤੋਂ ਛੋਟ ਦੇਣ ਲਈ ਅਰਜ਼ੀ ਦਾਖਲ ਕੀਤੀ ਗਈ, ਜਿਸ ਦਾ ਉਨ੍ਹਾਂ ਨੇ ਵਿਰੋਧ ਕੀਤਾ ਤਾਂ ਅਦਾਲਤ ਵਲੋਂ ਮਾਮਲੇ ਦੀ ਅਗਲੀ ਸੁਣਵਾਈ 4 ਦਸੰਬਰ ਰੱਖ ਦਿੱਤੀ ਗਈ | ਬਹਿਣੀਵਾਲ ਨੇ ਅੱਗੇ ਦੱਸਿਆ ਕਿ ਅਦਾਲਤ ਨੇ ਇਸ ਮਾਮਲੇ ਵਿਚ ਕੰਗਣਾ ਰਣੌਤ ਖਿਲਾਫ ਮਾਣਹਾਨੀ ਦੇ ਦੋਸ਼ ਤੈਅ (ਚਾਰਜ ਫਰੇਮ) ਕਰ ਦਿੱਤੇ ਹਨ, ਜਿਸ ਤਹਿਤ ਹੁਣ ਕੰਗਣਾ ਦੇ ਖਿਲਾਫ ਧਾਰਾ 499 ਆਈ.ਪੀ.ਸੀ., 500 ਆਈ.ਪੀ.ਸੀ. ਤਹਿਤ ਮਾਣਹਾਨੀ ਦਾ ਮੁਕੱਦਮਾ ਅੱਗੇ ਚੱਲੇਗਾ |

ਪਿਛਲੀ ਖ਼ਬਰ ਅਕਾਲੀ ਦਲ ਕੋਰ ਕਮੇਟੀ ਵਲੋਂ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਸਿੱਖ ਮਾਮਲਿਆਂ 'ਚ ਸਰਕਾਰੀ ਦਖ਼ਲਅੰਦਾਜ਼ੀ ਬੰਦ ਕਰਨ ਦੀ ਚਿ... ਅਗਲੀ ਖ਼ਬਰ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।