22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ-ਸੁਖਪਾਲ ਸਿੰਘ ਖਹਿਰਾ

ਅਜੀਤ ਡੈਸਕ 25-11-2025
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਕਰਨੈਲ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸ਼ਾਨੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਉਕਤ ਪ੍ਰਗਟਾਵਾ ਕੀਤਾ | ਇਸ ਤੋਂ ਪਹਿਲਾਂ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸਗੰਜ ਸਾਹਿਬ ਅਤੇ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਨਤਮਸਤਕ ਹੋਏ | ਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਦੇ ਭਾਸ਼ਣ ਦਾ ਬਾਈਕਾਟ ਕੀਤਾ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਨੂੰ ਆਪਣੇ ਸਿਆਸੀ ਮੁਫਾਦਾਂ ਅਤੇ ਫੋਕੀ ਵਾਹ ਵਾਹ ਲਈ ਲੁਟਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸੰਸਾਰ ਕਦੇ ਨਹੀਂ ਭੁੱਲਿਆ, ਪਰ ਸਰਕਾਰ ਇਸ ਪਾਵਨ ਮੌਕੇ ਨੂੰ ਵੀ ਰਾਜਨੀਤਿਕ ਪ੍ਰਭਾਵ ਲਈ ਵਰਤ ਰਹੀ ਹੈ |

ਪਿਛਲੀ ਖ਼ਬਰ ਮੁਕੱਦਮੇ 'ਚ ਹੋ ਰਹੀ ਲੰਮੀ ਦੇਰੀ ਮੁਲਜ਼ਮਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ-ਹਾਈ ਕੋਰਟ ਅਗਲੀ ਖ਼ਬਰ ਅਕਾਲੀ ਦਲ ਕੋਰ ਕਮੇਟੀ ਵਲੋਂ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਸਿੱਖ ਮਾਮਲਿਆਂ 'ਚ ਸਰਕਾਰੀ ਦਖ਼ਲਅੰਦਾਜ਼ੀ ਬੰਦ ਕਰਨ ਦੀ ਚਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।