25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਜਥੇਬੰਦਕ ਢਾਂਚੇ ਦੇ ਅਹੁਦਿਆਂ 'ਚ ਤਬਦੀਲੀ <br/>

ਅਜੀਤ ਡੈਸਕ 04-12-2025

ਚੰਡੀਗੜ੍ਹ, 3 ਦਸੰਬਰ (ਪੋ੍ਰ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਸੂਬਾ ਪੱਧਰੀ ਜੱਥੇਬੰਦਕ ਢਾਂਚੇ ਲਈ ਵੱਡੇ ਅਹੁਦਿਆਂ ਵਿਚ ਤਬਦੀਲੀ ਕਰਦਿਆਂ ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਉਨ੍ਹਾਂ ਦੇ ਤਜ਼ਰਬੇ ਅਤੇ ਅਕਾਲੀ ਸਿਆਸਤ ਵਿਚ ਪਾਏ ਵੱਡੇ ਯੋਗਦਾਨ ਨੂੰ ਵੇਖਦੇ ਹੋਏ, ਸੀਨੀਅਰ ਮੀਤ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ | ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਨੂੰ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ | ਇਸ ਦੇ ਨਾਲ ਹੀ ਸ. ਪਰਮਿੰਦਰ ਸਿੰਘ ਢੀਂਡਸਾ ਜਿਹੜੇ ਕਿ ਪਾਰਟੀ ਦੇ ਖ਼ਜ਼ਾਨਚੀ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ, ਉਨ੍ਹਾਂ ਨੂੰ ਵੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ | ਇਸ ਦੇ ਨਾਲ ਹੀ ਸਾਬਕਾ ਮੰਤਰੀ ਸ. ਸਰਵਣ ਸਿੰਘ ਫਿਲੌਰ ਅਤੇ ਸ. ਹਰਵੇਲ ਸਿੰਘ ਮਾਧੋਪੁਰ ਨੂੰ ਵੀ ਸੀਨੀਅਰ ਮੀਤ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ |

ਪਿਛਲੀ ਖ਼ਬਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸੰਬੰਧੀ ਭਾਜਪਾ ਵਲੋਂ ਸੂਬਾ ਚੋਣ ਕਮਿਸ਼ਨਰ ਨੂੰ ਮੰਗ ਪੱਤਰ <br/> ਅਗਲੀ ਖ਼ਬਰ ਏਡਜ਼ ਦਿਵਸ ਮੌਕੇ ਰੈਡ ਰਿਬਨ ਕਲੱਬਾਂ ਵਲੋਂ ਵਿਦਿਆਰਥੀ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।