25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਫ਼ੀਸ ਨਾ ਭਰ ਸਕਣ ਤੋਂ ਦੁਖੀ ਵਿਦਿਆਰਥਣ ਵਲੋਂ ਖ਼ੁਦਕੁਸ਼ੀ <br/>

ਅਜੀਤ ਡੈਸਕ 04-12-2025

ਮਹਿਲ ਕਲਾਂ (ਬਰਨਾਲਾ), 3 ਦਸੰਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਠੀਕਰੀਵਾਲਾ ਨਾਲ ਸੰਬੰਧਿਤ ਇਕ ਮਜ਼ਦੂਰ ਪਰਿਵਾਰ ਦੀ ਹੋਣਹਾਰ 23 ਸਾਲਾ ਵਿਦਿਆਰਥਣ ਵਲੋਂ ਕਾਲਜ ਦੀ ਫ਼ੀਸ ਨਾ ਭਰ ਸਕਣ ਦੀ ਪ੍ਰੇਸ਼ਾਨੀ ਦੇ ਚੱਲਦਿਆਂ ਖ਼ੁਦਕੁਸ਼ੀ ਕਰਨ ਦੀ ਦਰਦਨਾਕ ਖ਼ਬਰ ਸਾਹਮਣੇ ਆਈ ਹੈ | ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਜਗਜੀਤ ਸਿੰਘ ਨੇ ਦੱਸਿਆ ਕਿ ਮਿ੍ਤਕ ਵਿਦਿਆਰਥਣ ਦੀ ਪਛਾਣ ਰਮਨਦੀਪ ਕੌਰ ਪੁੱਤਰੀ ਭੋਲਾ ਸਿੰਘ ਵਾਸੀ ਠੀਕਰੀਵਾਲਾ ਵਜੋਂ ਹੋਈ ਹੈ | ਰਮਨਦੀਪ ਕੌਰ ਬਰਨਾਲਾ ਦੇ ਯੂਨੀਵਰਸਿਟੀ ਕਾਲਜ ਵਿਖੇ ਬੀ.ਏ. ਫਾਈਨਲ ਦੀ ਵਿਦਿਆਰਥਣ ਸੀ ਅਤੇ ਕੁਝ ਹੀ ਦਿਨਾਂ ਵਿਚ ਉਸ ਦੀਆਂ ਪ੍ਰੀਖਿਆਵਾਂ ਸ਼ੁਰੂ ਹੋਣੀਆਂ ਸਨ | ਪਰਿਵਾਰਕ ਮੈਂਬਰਾਂ ਦੇ ਦੱਸਣ ਅਨੁਸਾਰ, ਪ੍ਰੀਖਿਆ ਵਿਚ ਬੈਠਣ ਲਈ ਉਸ ਨੂੰ ਕਾਲਜ ਦੀ ਫ਼ੀਸ ਜਮ੍ਹਾਂ ਕਰਵਾਉਣੀ ਜ਼ਰੂਰੀ ਸੀ | ਰਮਨਦੀਪ ਨੇ ਆਪਣੇ ਮਾਤਾ-ਪਿਤਾ ਤੋਂ ਫ਼ੀਸ ਲਈ ਪੈਸੇ ਮੰਗੇ ਪਰ ਪਰਿਵਾਰ ਦੀ ਆਰਥਿਕ ਹਾਲਤ ਕਮਜ਼ੋਰ ਹੋਣ ਕਾਰਨ ਉਹ ਫ਼ੀਸ ਦਾ ਪ੍ਰਬੰਧ ਨਹੀਂ ਕਰ ਸਕੇ | ਪਰਿਵਾਰ ਮੁਤਾਬਿਕ, ਕਾਲਜ ਮੁਖੀ ਵਲੋਂ ਉਸ 'ਤੇ ਫ਼ੀਸ ਭਰਨ ਦਾ ਲਗਾਤਾਰ ਦਬਾਅ ਪਾਇਆ ਜਾ ਰਿਹਾ ਸੀ, ਜਿਸ ਕਾਰਨ ਉਹ ਕਾਫੀ ਪ੍ਰੇਸ਼ਾਨ ਸੀ | ਮਿ੍ਤਕਾ ਦੀ ਮਾਂ ਰਾਣੀ ਕੌਰ, ਭਾਜਪਾ ਦੀ ਸਰਗਰਮ ਆਗੂ ਹੈ | ਇਸ ਦੁਖਦਾਈ ਘਟਨਾ ਦਾ ਪਤਾ ਲੱਗਣ 'ਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਪਿੰਡ ਠੀਕਰੀਵਾਲ ਪਹੁੰਚ ਕੇ 'ਆਪ' ਸਰਕਾਰ 'ਤੇ ਸਿੱਧੇ ਸਵਾਲ ਚੁੱਕੇ |

ਪਿਛਲੀ ਖ਼ਬਰ 6 ਸਾਲਾ ਬੱਚੀ ਨਾਲ ਰਿਸ਼ਤੇਦਾਰ ਵਲੋਂ ਦੁਸ਼ਕਰਮ ਅਗਲੀ ਖ਼ਬਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸੰਬੰਧੀ ਭਾਜਪਾ ਵਲੋਂ ਸੂਬਾ ਚੋਣ ਕਮਿਸ਼ਨਰ ਨੂੰ ਮੰਗ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।