ਐੱਸ. ਏ. ਐੱਸ. ਨਗਰ, 3 ਦਸੰਬਰ (ਪ੍ਰੋ. ਅਵਤਾਰ ਸਿੰਘ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਜਾਰੀ ਦੋ ਰੋਜ਼ਾ ਸਾਲਾਨਾ ਸਮਾਗਮ ਅੱਜ ਸ਼ਰਧਾਪੂਰਵਕ ਸਮਾਪਤ ਹੋ ਗਏ | ਅੱਜ ਸਵੇਰੇ 9 ਵਜੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਭਾਈ ਬਲਬੀਰ ਸਿੰਘ ਪਾਰਸ ਅੰਮਿ੍ਤਸਰ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਜਥੇਦਾਰ ਬਾਬਾ ਹਨੂੰਮਾਨ ਸਿੰਘ ਦਾ ਜੀਵਨ ਬਿ੍ਤਾਂਤ ਸੁਣਾਇਆ | ਇਸ ਤੋਂ ਬਾਅਦ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਸਿੱਖੀ ਪ੍ਰਤੀ ਜਜ਼ਬੇ ਤੋਂ ਪ੍ਰੇਰਨਾ ਲੈ ਕੇ ਖੰਡੇ ਬਾਟੇ ਦਾ ਅੰਮਿ੍ਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ, ਜਦਕਿ ਭਾਈ ਰਵਿੰਦਰ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਸ਼ੁਭਦੀਪ ਸਿੰਘ, ਭਾਈ ਕਰਨੈਲ ਸਿੰਘ, ਭਾਈ ਅਮਨਦੀਪ ਸਿੰਘ (ਸਾਰੇ ਹਜ਼ੂਰੀ ਰਾਗੀ ਜਥੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ) ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ | ਇਸੇ ਦੌਰਾਨ ਬਾਬਾ ਬੰਤਾ ਸਿੰਘ ਭਾਈ ਬਿਧੀ ਚੰਦ ਸੰਪ੍ਰਦਾਏ, ਮੀਰੀ-ਪੀਰੀ ਖ਼ਾਲਸਾ ਜਥਾ ਜਗਾਧਰੀ ਵਾਲਿਆਂ, ਭਾਈ ਪਿੰਦਰਪਾਲ ਸਿੰਘ ਲੁਧਿਆਣਾ ਵਾਲਿਆਂ, ਭਾਈ ਗੁਰਪ੍ਰੀਤ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥਾ, ਭਾਈ ਸਰਬਜੀਤ ਸਿੰਘ ਲੁਧਿਆਣਾ ਵਾਲਿਆਂ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਵਾਲਿਆਂ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ, ਭਾਈ ਅਮਰਜੀਤ ਸਿੰਘ ਖ਼ਾਲਸਾ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਨਿਹਾਲ ਕੀਤਾ | ਸ਼੍ਰੋਮਣੀ ਪ੍ਰਚਾਰਕ ਭਾਈ ਪਿੰਦਰਪਾਲ ਸਿੰਘ ਵਲੋਂ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਜੀਵਨ 'ਤੇ ਆਧਾਰਿਤ ਪੁਸਤਕ, ਜੋ ਕਿ ਭਾਈ ਗੁਰਪ੍ਰੀਤ ਸਿੰਘ ਨਿਆਮੀਆਂ ਵਲੋਂ ਲਿਖੀ ਗਈ ਹੈ, ਨੂੰ ਸੰਗਤਾਂ ਦੇ ਰੂਬਰੂ ਕੀਤਾ | ਸਮਾਗਮ ਦੌਰਾਨ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਵੀ ਲਗਾਇਆ ਗਿਆ | ਇਸੇ ਦੌਰਾਨ ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਜਥੇ. ਬਾਬਾ ਹਨੂੰਮਾਨ ਸਿੰਘ ਦੀ ਯਾਦ 'ਚ ਮਾਨਵਤਾ ਦੇ ਭਲੇ ਲਈ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦੌਰਾਨ ਪੀ. ਜੀ. ਆਈ., ਜਨਰਲ ਹਸਪਤਾਲ ਸੈਕਟਰ-16, ਸਰਕਾਰੀ ਹਸਪਤਾਲ ਸੈਕਟਰ-32, ਰੋਟਰੀ ਬਲੱਡ ਬੈਂਕ ਸੈਕਟਰ-37 ਚੰਡੀਗੜ੍ਹ, ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਸੋਹਾਣਾ, ਸਿਵਲ ਹਸਪਤਾਲ ਮੁਹਾਲੀ, ਖਰੜ ਤੇ ਰੋਪੜ ਸਮੇਤ ਮੈਕਸ ਹਸਪਤਾਲ ਮੁਹਾਲੀ ਦੇ ਬਲੱਡ ਬੈਂਕ ਦੀਆਂ ਟੀਮਾਂ ਵਲੋਂ 2287 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਖ਼ੂਨਦਾਨ ਕੈਂਪ 'ਚ ਸੰਤ ਮਹਿੰਦਰ ਸਿੰਘ ਲੰਬਿਆਂ ਵਾਲਿਆਂ, ਸੰਤ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਸਮੇਤ ਕਈ ਸੰਤਾਂ-ਮਹਾਂਪੁਰਸ਼ਾਂ ਨੇ ਖ਼ੂਨਦਾਨੀਆਂ ਨੂੰ ਅਸ਼ੀਰਵਾਦ ਦਿੱਤਾ | ਅੰਤ 'ਚ ਸਮੂਹ ਖ਼ੂਨਦਾਨੀਆਂ, ਡਾਕਟਰਾਂ ਅਤੇ ਆਏ ਹੋਏ ਪਤਵੰਤੇ ਸੱਜਣਾਂ ਦਾ ਭਾਈ ਜਗਮੋਹਣ ਸਿੰਘ ਕਾਹਲੋਂ, ਭਾਈ ਸੁਰਜੀਤ ਸਿੰਘ, ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ, ਪ੍ਰਬੰਧਕ ਕਮੇਟੀ ਦੇ ਮੁਖੀ ਹਰਜਿੰਦਰ ਸਿੰਘ ਅਤੇ ਸਤਵਿੰਦਰ ਸਿੰਘ ਸੋਢੀ ਵਲੋਂ ਉਚੇਚੇ ਤੌਰ 'ਤੇ ਧੰਨਵਾਦ ਕੀਤਾ ਗਿਆ |
ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਸੰਬੰਧੀ ਸਾਲਾਨਾ ਸਮਾਗਮ ਸਮਾਪਤ <br/>
ਅਜੀਤ ਡੈਸਕ
04-12-2025