ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸੋਸ਼ਲ ਮੀਡੀਆ 'ਤੇ ਭੜਕਾਊ ਟਿੱਪਣੀਆਂ ਕਰਨ ਵਾਲੇ ਇਕ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਉਸਦੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਨਾਲ ਸੰਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਅਰਸ਼ਦੀਪ ਸਿੰਘ ਸੈਣੀ ਵਾਸੀ ਰੂਪਨਗਰ ਵਜੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਕੁੱਝ ਸਮਾਂ ਪਹਿਲਾਂ ਇੰਗਲੈਂਡ ਤੋਂ ਵਾਪਸ ਆਇਆ ਹੈ ਅਤੇ ਉਹ ਆਪਣੇ ਸੋਸ਼ਲ ਮੀਡੀਆ ਅਕਾਊਾਟ 'ਤੇ ਕੁਝ ਫ਼ਿਰਕਿਆਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰ ਰਿਹਾ ਸੀ, ਜਿਸ ਨਾਲ ਪੰਜਾਬ ਦਾ ਮਾਹÏਲ ਖ਼ਰਾਬ ਹੋਣ ਦਾ ਡਰ ਸੀ | ਪੁਲਿਸ ਵਲੋਂ ਇਸ ਲਈ ਉਸ ਖ਼ਿਲਾਫ਼ ਬੀਤੇ ਦਿਨ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ ਅਤੇ ਉਸ ਨੰੂ ਗਿ੍ਫ਼ਤਾਰ ਕਰ ਲਿਆ ਗਿਆ | ਉਨ੍ਹਾਂ ਦੱਸਿਆ ਕਿ ਬੀਤੇ ਦਿਨ ਵੀ ਉਸ ਨੇ ਲੁਧਿਆਣਾ ਵਿਚ ਰਹਿੰਦੇ ਇਕ ਖ਼ਾਸ ਭਾਈਚਾਰਾ ਦੇ ਲੋਕਾਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ, ਜਿਸ ਤੋਂ ਬਾਅਦ ਪੁਲਿਸ ਹਰਕਤ ਵਿਚ ਆਈ | ਪੁਲਿਸ ਕਮਿਸ਼ਨਰ ਨੇ ਅੱਗੇ ਕਿਹਾ ਕਿ ਪੁਲਿਸ ਉਕਤ ਕਥਿਤ ਦੋਸ਼ੀ ਨਾਲ ਸੰਬੰਧਿਤ ਸਾਰੇ ਖਾਤਿਆਂ ਅਤੇ ਮੋਬਾਈਲ ਨੰਬਰਾਂ ਦੀ ਜਾਂਚ ਕਰ ਰਹੀ ਹੈ¢
ਸੋਸ਼ਲ ਮੀਡੀਆ 'ਤੇ ਭੜਕਾਊ ਟਿੱਪਣੀਆਂ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ <br/>
ਅਜੀਤ ਡੈਸਕ
04-12-2025