25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪਾਕਿ 'ਚ ਅੱਤਵਾਦ ਦੇ ਵਾਧੇ ਲਈ ਫ਼ੌਜ ਮੁਖੀ ਜ਼ਿੰਮੇਵਾਰ-ਇਮਰਾਨ ਖ਼ਾਨ <br/>

ਅਜੀਤ ਡੈਸਕ 04-12-2025

ਉਜ਼ਮਾ ਖਾਨਮ ਨਾਲ ਮੁਲਾਕਾਤ ਤੋਂ ਬਾਅਦ ਖਾਨ ਵਲੋਂ ਸੋਸ਼ਲ ਮੀਡੀਆ 'ਤੇ ਪੋਸਟ ਜਾਰੀ
ਅੰਮਿ੍ਤਸਰ, 3 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਜੇਲ੍ਹ 'ਚ ਬੰਦ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਸੰਸਥਾਪਕ ਇਮਰਾਨ ਖ਼ਾਨ ਨੇ ਫ਼ੀਲਡ ਮਾਰਸ਼ਲ ਜਨਰਲ ਆਸਿਮ ਮੁਨੀਰ 'ਤੇ ਦੋਸ਼ ਲਗਾਉਂਦਿਆਂ ਦਾਅਵਾ ਕੀਤਾ ਹੈ ਕਿ ਜਨਰਲ ਮੁਨੀਰ ਦੀਆਂ ਨੀਤੀਆਂ ਨਾ ਸਿਰਫ਼ ਪਾਕਿ ਲਈ ਵਿਨਾਸ਼ਕਾਰੀ ਹਨ ਬਲਕਿ ਜਾਣਬੁੱਝ ਕੇ ਅਫ਼ਗਾਨਿਸਤਾਨ ਨਾਲ ਤਣਾਅ ਵੀ ਵਧਾ ਰਹੀਆਂ ਹਨ | ਉਨ੍ਹਾਂ ਵਲੋਂ ਜਾਰੀ ਤਾਜ਼ਾ ਸੋਸ਼ਲ ਮੀਡੀਆ ਪੋਸਟ 'ਚ ਕਿਹਾ ਗਿਆ ਹੈ ਕਿ ਜਨਰਲ ਮੁਨੀਰ ਪਾਕਿ ਦੇ ਕੌਮੀ ਹਿਤਾਂ ਦੀ ਅਣਦੇਖੀ ਕਰ ਰਹੇ ਹਨ ਅਤੇ ਪੱਛਮੀ ਸ਼ਕਤੀਆਂ ਨੂੰ ਖ਼ੁਸ਼ ਕਰਨ 'ਚ ਰੁੱਝੇ ਹੋਏ ਹਨ | ਇਮਰਾਨ ਖਾਨ ਨੇ ਇਹ ਬਿਆਨ ਉਦੋਂ ਦਿੱਤਾ ਜਦੋਂ ਉਨ੍ਹਾਂ ਦੀ ਭੈਣ ਡਾ: ਉਜ਼ਮਾ ਖਾਨਮ ਲਗਭਗ ਇਕ ਮਹੀਨੇ ਬਾਅਦ ਅਡਿਆਲਾ ਜੇਲ੍ਹ 'ਚ ਉਨ੍ਹਾਂ ਨੂੰ ਮਿਲਣ ਪਹੁੰਚੀ | ਇਹ ਮੁਲਾਕਾਤ ਸ਼ਾਹਬਾਜ਼ ਸ਼ਰੀਫ਼ ਸਰਕਾਰ ਤੋਂ ਵਿਸ਼ੇਸ਼ ਇਜਾਜ਼ਤ ਤੋਂ ਬਾਅਦ ਹੋਈ |

ਪਿਛਲੀ ਖ਼ਬਰ ਡੀ.ਐਸ.ਪੀ. ਗੁਰਸ਼ੇਰ ਸਿੰਘ ਸੰਧੂ ਨੇ ਹਾਈ ਕੋਰਟ 'ਚ ਕਿਹਾ 'ਮੈਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ' <br/> ਅਗਲੀ ਖ਼ਬਰ ਸੋਸ਼ਲ ਮੀਡੀਆ 'ਤੇ ਭੜਕਾਊ ਟਿੱਪਣੀਆਂ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।