25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਲਹਿੰਦੇ ਪੰਜਾਬ 'ਚ 25 ਵਰਿ੍ਹਆਂ ਬਾਅਦ ਮਨਾਈ ਜਾਵੇਗੀ ਬਸੰਤ <br/>

ਅਜੀਤ ਡੈਸਕ 04-12-2025
ਅੰਮਿ੍ਤਸਰ, 3 ਦਸੰਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੀ ਸਰਕਾਰ ਨੇ ਪਤੰਗ ਉਡਾਉਣ ਦੀ ਇਜਾਜ਼ਤ ਦੇਣ ਵਾਲਾ ਕਾਨੂੰਨ ਜਾਰੀ ਕੀਤਾ ਹੈ, ਜਿਸ 'ਚ ਪੰਜਾਬ ਦੇ ਰਾਜਪਾਲ ਦੁਆਰਾ ਦਸਤਖ਼ਤ ਕੀਤੇ ਗਏ ਇਕ ਆਰਡੀਨੈਂਸ ਰਾਹੀਂ ਬਸੰਤ ਮਨਾਉਣ ਲਈ ਸ਼ਰਤੀਆ ਪ੍ਰਵਾਨਗੀ ਦਿੱਤੀ ਗਈ ਹੈ | ਉਕਤ ਆਰਡੀਨੈਂਸ 'ਚ ਬਸੰਤ ਮਨਾਉਣ ਲਈ ਖ਼ਾਸ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ, ਜਿਸ 'ਚ ਉਲੰਘਣਾਵਾਂ ਲਈ ਸਖ਼ਤ ਸਜ਼ਾਵਾਂ ਵੀ ਰੱਖੀਆਂ ਗਈਆਂ ਹਨ | ਦੱਸਿਆ ਜਾ ਰਿਹਾ ਹੈ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪਤੰਗ ਉਡਾਉਣ ਦੀ ਇਜਾਜ਼ਤ ਨਹੀਂ ਹੋਵੇਗੀ ਅਤੇ ਪਾਲਣਾ ਨਾ ਕਰਨ ਦੀ ਸੂਰਤ 'ਚ ਉਨ੍ਹਾਂ ਦੇ ਸਰਪ੍ਰਸਤ ਜ਼ਿੰਮੇਵਾਰ ਹੋਣਗੇ | ਆਰਡੀਨੈਂਸ ਮੁਤਾਬਿਕ ਪਤੰਗ ਉਡਾਉਣ ਦੀ ਇਜਾਜ਼ਤ ਸਿਰਫ਼ ਸੂਤੀ ਧਾਗਿਆਂ ਦੀ ਵਰਤੋਂ ਕਰਕੇ ਹੀ ਦਿੱਤੀ ਜਾਵੇਗੀ | ਧਾਤੂ ਜਾਂ ਤਿੱਖੇ ਧਾਗਿਆਂ ਦੀ ਵਰਤੋਂ ਸਖ਼ਤੀ ਨਾਲ ਮਨਾਹੀ ਹੈ ਅਤੇ ਸਖ਼ਤ ਸਜ਼ਾਵਾਂ ਹੋਣਗੀਆਂ | ਕਾਨੂੰਨ ਦੀ ਉਲੰਘਣਾ ਕਰਨ 'ਤੇ 3 ਤੋਂ 5 ਸਾਲ ਦੀ ਕੈਦ ਅਤੇ 20 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ | 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਪਹਿਲੇ ਅਪਰਾਧ 'ਤੇ 50 ਹਜ਼ਾਰ ਰੁਪਏ ਅਤੇ ਦੂਜੇ ਅਪਰਾਧ 'ਤੇ ਇਕ ਲੱਖ ਰੁਪਏ ਦਾ ਜੁਰਮਾਨਾ ਹੋਵੇਗਾ | ਜੁਰਮਾਨੇ ਦੀ ਅਦਾਇਗੀ ਨਾ ਕਰਨ 'ਤੇ ਸਰਪ੍ਰਸਤਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਹਲਵਾਰਾ ਹਵਾਈ ਅੱਡੇ ਦਾ ਨਾਂਅ ਸ਼ਹੀਦ ਸਰਾਭਾ 'ਤੇ ਰੱਖਣ ਦਾ ਪੰਜਾਬ ਸਰਕਾਰ ਦਾ ਮਤਾ ਕੇਂਦਰ ਨੇ ਲਟਕਾਇਆ <br/> ਅਗਲੀ ਖ਼ਬਰ 'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ਨੂੰ ਵਿੱਤ ਵਿਭਾਗ ਵਲੋਂ ਮਨਜ਼ੂਰੀ-ਹਰਪਾਲ ਸਿੰਘ ਚੀਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।