23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪਸ਼ੂ ਖੁਰਾਕ ਐਕਟ 2018 ਨੂੰ ਲਾਗੂ ਕਰਨ 'ਚ ਹੋਈ ਦੇਰੀ ਲਈ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ-ਧਾਲੀਵਾਲ

ਅਜੀਤ ਡੈਸਕ 04-12-2025

ਅੰਮ੍ਰਿਤਸਰ, 3 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ 'ਪੰਜਾਬ ਰੈਗੂਲੇਸ਼ਨ ਆਫ਼ ਕੈਟਲ ਫੀਡ, ਕੰਸੈਂਟ੍ਰੇਟਸ ਐਂਡ ਮਿਨਰਲ ਮਿਕਸਚਰ ਐਕਟ, 2018' ਨੂੰ ਲਾਗੂ ਕਰਨ 'ਚ ਹੋਈ ਲਗਭਗ ਸੱਤ ਸਾਲ ਦੀ ਦੇਰੀ ਲਈ ਪਿਛਲੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪ੍ਰੈਸ ਕਾਨਫਰੰਸ ਦੌਰਾਨ ਧਾਲੀਵਾਲ ਨੇ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਵਲੋਂ ਜਾਣਬੁੱਝ ਕੇ ਕੀਤੀ ਗਈ ਲਾਪਰਵਾਹੀ ਅਤੇ ਮਿਲੀਭੁਗਤ ਨੇ ਕਿਸਾਨਾਂ ਅਤੇ ਪਸ਼ੂ ਪਾਲਕਾਂ ਦੇ ਹਿੱਤਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ, ਜਿਸ ਕਾਰਨ ਉਹ ਲੰਬੇ ਸਮੇਂ ਤੱਕ ਘਟੀਆ ਪਸ਼ੂ ਖੁਰਾਕ ਮਾਫੀਆ ਦੀ ਲੁੱਟ ਦਾ ਸ਼ਿਕਾਰ ਹੁੰਦੇ ਰਹੇ। ਧਾਲੀਵਾਲ ਨੇ ਕਿਹਾ ਕਿ ਇਸ ਐਕਟ ਦੀ ਉਲੰਘਣਾ ਕਰਨ ਵਾਲੇ ਨੂੰ ਤਿੰਨ ਸਾਲ ਦੀ ਕੈਦ ਦੇ ਨਾਲ ਉਸ ਦੀ ਰਜਿਸਟ੍ਰੇਸ਼ਨ ਵੀ ਤੁਰੰਤ ਰੱਦ ਕਰ ਦਿੱਤੀ ਜਾਵੇਗੀ।

ਪਿਛਲੀ ਖ਼ਬਰ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਨੇੜਲੇ ਸਾਥੀ ਲਵਦੀਪ ਸਿੰਘ ਭਗਤਪੁਰਾ ਨੂੰ ਸੰਮਤੀ ਉਮੀਦਵਾਰ ਐਲਾਨਿਆ ਅਗਲੀ ਖ਼ਬਰ ਉੱਘੇ ਸਮਾਜ ਸੇਵੀ ਪਰਿਵਾਰ ਵਲੋਂ ਥਾਣਾ ਨਿਹਾਲ ਸਿੰਘ ਵਾਲਾ ਨੂੰ ਨਾਕਾ ਬੈਰੀਅਰ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।