17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਦੇ ਪ੍ਰੀਖਿਆ ਫਾਰਮ ਤੇ ਫ਼ੀਸ ਭਰਨ ਲਈ ਆਖ਼ਰੀ ਮੌਕਾ 10 ਤੱਕ

ਅਜੀਤ ਡੈਸਕ 05-12-2025

ਐੱਸ. ਏ. ਐੱਸ. ਨਗਰ, 4 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਸ਼੍ਰੇਣੀ ਰੈਗੂਲਰ ਮਾਰਚ-2026 ਦੀਆਂ ਪ੍ਰੀਖਿਆਵਾਂ ਲਈ ਪ੍ਰੀਖਿਆ ਫਾਰਮ ਅਤੇ ਫ਼ੀਸ ਭਰਨ ਦਾ ਆਖ਼ਰੀ ਮੌਕਾ ਦਿੰਦੇ ਹੋਏ 10 ਦਸੰਬਰ ਤੱਕ ਵਾਧਾ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਪ੍ਰੀਖਿਆਰਥੀਆਂ ਦੇ ਭਵਿੱਖ ਨੂੰ ਮੁੱਖ ਰੱਖਦੇ ਹੋਏ ਮਾਰਚ-2026 ਦੀਆਂ ਪ੍ਰੀਖਿਆਵਾਂ ਦੇ ਲਈ ਪ੍ਰੀਖਿਆ ਫਾਰਮ ਅਤੇ ਫ਼ੀਸ ਭਰਨ ਦੀ ਆਖ਼ਰੀ ਮਿਤੀ ਵਿਚ 10 ਦਸੰਬਰ ਤੱਕ ਦਾ ਵਾਧਾ ਕੀਤਾ ਗਿਆ ਹੈ ਜੋ ਸੰਬੰਧਿਤ ਸਕੂਲਾਂ ਦੀ ਲਾਗ-ਇਨ ਆਈ. ਡੀ. 'ਤੇ ਉਪਲੱਬਧ ਹੈ | ਬੁਲਾਰੇ ਨੇ ਦੱਸਿਆ ਕਿ ਇਸੇ ਤਰ੍ਹਾਂ ਬੋਰਡ ਵਲੋਂ 10ਵੀਂ ਅਤੇ 12ਵੀਂ ਸ਼੍ਰੇਣੀ ਮਾਰਚ 2026 ਦੀਆਂ ਪ੍ਰੀਖਿਆਵਾਂ ਲਈ ਕੰਪਾਰਟਮੈਂਟ/ਰੀ-ਅਪੀਅਰ, ਵਾਧੂ ਵਿਸ਼ਾ ਅਤੇ ਕਾਰਗੁਜਾਰੀ ਸੁਧਾਰ (ਸਮੇਤ ਓਪਨ ਸਕੂਲ) ਦੀਆਂ ਪ੍ਰੀਖਿਆ ਫ਼ੀਸਾਂ ਪ੍ਰਾਪਤ ਕਰਨ ਦੇ ਵੇਰਵੇ ਵੀ ਜਾਰੀ ਕੀਤੇ ਗਏ ਸਨ, ਪ੍ਰੰਤੂ ਪ੍ਰੀਖਿਆ ਫ਼ੀਸ ਅਤੇ ਫਾਰਮ ਭਰਨ ਤੋਂ ਵਾਂਝੇ ਰਹਿ ਗਏ ਪ੍ਰੀਖਿਆਰਥੀਆਂ ਨੂੰ ਆਖ਼ਰੀ ਮੌਕਾ ਦਿੰਦੇ ਹੋਏ ਪ੍ਰੀਖਿਆ ਫ਼ੀਸ ਅਤੇ ਫਾਰਮ ਲਈ 10 ਦਸੰਬਰ ਤੱਕ ਵਾਧਾ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਆਨਲਾਈਨ ਪ੍ਰੀਖਿਆ ਫਾਰਮ ਅਤੇ ਫ਼ੀਸਾਂ ਭਰਨ ਸੰਬੰਧੀ ਹੋਰ ਵਧੇਰੇ ਜਾਣਕਾਰੀ ਲਈ ਪ੍ਰਾਸਪੈਕਟਸ ਬੋਰਡ ਦੀ ਵੈੱਬਸਾਈਟ 'ਤੇ ਉਪਲਬਧ ਹੈ |

ਪਿਛਲੀ ਖ਼ਬਰ 'ਸਲਾਖ਼ਾਂ ਪਿੱਛੇ ਜ਼ਿੰਦਗੀਆਂ ਦਾ ਸਸ਼ਕਤੀਕਰਨ' ਤਹਿਤ ਜੇਲ੍ਹਾਂ 'ਚ 11 ਆਈ.ਟੀ.ਆਈਜ਼ ਸਥਾਪਤ ਕੀਤੀਆਂ ਜਾਣਗੀਆਂ ਅਗਲੀ ਖ਼ਬਰ ਲੋਕ ਸੇਵਾ ਦਲ ਦੀਨਾਨਗਰ ਨੇ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਦਿੱਤਾ ਜ਼ਰੂਰਤ ਦਾ ਸਾਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।