17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸ਼੍ਰੋਮਣੀ ਅਕਾਲੀ ਦਲ ਵਲੋਂ ਬਲਾਕ ਸੰਮਤੀ ਚੋਣਾਂ 'ਚ ਕਥਿਤ ਪੁਲਿਸ ਦੁਰਵਰਤੋਂ ਦੇ ਦੋਸ਼ਾਂ ਤਹਿਤ ਪਟੀਸ਼ਨ ਦਾਇਰ <br/>

ਅਜੀਤ ਡੈਸਕ 05-12-2025

ਹਾਈ ਕੋਰਟ ਨੇ ਸੋਮਵਾਰ ਤੱਕ ਸਾਰੀਆਂ ਧਿਰਾਂ ਨੂੰ ਜਵਾਬ ਦਾਇਰ ਕਰਨ ਦਾ ਦਿੱਤਾ ਹੁਕਮ
ਚੰਡੀਗੜ੍ਹ, 4 ਦਸੰਬਰ (ਸੰਦੀਪ ਕੁਮਾਰ ਮਾਹਨਾ)-ਪਟਿਆਲਾ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 'ਚ ਕਥਿਤ ਪੁਲਿਸ ਦੁਰਵਰਤੋਂ ਦੇ ਦੋਸ਼ਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਡਾ. ਦਲਜੀਤ ਸਿੰਘ ਚੀਮਾ ਦੀ ਪਟੀਸ਼ਨ 'ਤੇ ਹਾਈ ਕੋਰਟ ਨੇ ਸੂਬਾ ਚੋਣ ਕਮਿਸ਼ਨ, ਸਰਕਾਰ ਅਤੇ ਸਾਰੀਆਂ ਧਿਰਾਂ ਨੂੰ ਸੋਮਵਾਰ ਤੱਕ ਆਪਣੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ | ਸੁਣਵਾਈ ਦੌਰਾਨ, ਪਟੀਸ਼ਨਰ ਵਲੋਂ ਅਦਾਲਤ ਨੂੰ ਦੱਸਿਆ ਕਿ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਯੋਜਨਾਬੱਧ ਤਰੀਕੇ ਨਾਲ ਰੋਕਣ ਲਈ ਪੁਲਿਸ ਮਸ਼ੀਨਰੀ ਦਾ ਇਸਤੇਮਾਲ ਕੀਤਾ ਗਿਆ | ਪਟੀਸ਼ਨ 'ਚ ਪਟਿਆਲਾ ਦੇ ਐਸ.ਐਸ.ਪੀ ਵਰੁਣ ਸ਼ਰਮਾ ਨੂੰ ਤੁਰੰਤ ਮੁਅੱਤਲ ਅਤੇ 7 ਦਿਨਾਂ ਅੰਦਰ ਸੀ.ਬੀ.ਆਈ ਦੀ ਨਿਗਰਾਨੀ ਹੇਠ ਐਫ਼.ਆਈ.ਆਰ ਦਰਜ਼ ਕਰਨ ਦੀ ਮੰਗ ਕੀਤੀ ਗਈ ਹੈ | ਬਹਿਸ ਦੌਰਾਨ ਸਰਕਾਰ ਵਲੋਂ ਪਟੀਸ਼ਨ 'ਤੇ ਸਵਾਲ ਚੁੱਕਦਿਆਂ ਕਿਹਾ ਗਿਆ ਕਿ ਇਹ ਜਨਹਿਤ ਪਟੀਸ਼ਨ ਨਹੀਂ ਹੈ, ਇਹ ਸਿਆਸੀ, ਨਿੱਜੀ ਪਟੀਸ਼ਨ ਹੈ, ਕਿਉਂ ਜੋ ਪਟੀਸ਼ਨਰ ਸ਼੍ਰੋਮਣੀ ਅਕਾਲੀ ਦਲ ਦਾ ਸਾਬਕਾ ਮੰਤਰੀ ਹੈ | ਇਹ ਨਿੱਜੀ ਵਿਵਾਦ ਹੈ ਜਿਸ ਨੂੰ ਜਨਹਿਤ ਦਾ ਮਾਮਲਾ ਦੱਸਿਆ ਜਾ ਰਿਹਾ ਹੈ | ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ ਸੋਮਵਾਰ ਤੱਕ ਮੁਲਤਵੀ ਕਰਦਿਆਂ ਸਾਰੀਆਂ ਧਿਰਾਂ ਤੋਂ ਜਵਾਬ ਤਲਬ ਕੀਤਾ ਹੈ |

ਪਿਛਲੀ ਖ਼ਬਰ ਪੁਲਿਸ ਦੀ ਗਰੁੱਪ ਕਾਲ ਦਾ ਦਾਅਵਾ ਕਰਦਿਆਂ ਸੁਖਬੀਰ ਸਿੰਘ ਬਾਦਲ ਵਲੋਂ 'ਐਕਸ' 'ਤੇ ਆਡੀਓ ਵਾਇਰਲ <br/> ਅਗਲੀ ਖ਼ਬਰ 2 ਆਈ.ਪੀ.ਐਸ. ਤੇ 2 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।