ਚੰਡੀਗੜ੍ਹ, 4 ਦਸੰਬਰ (ਅਜੀਤ ਬਿਊਰੋ)-ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਜਾਪਾਨ ਫੇਰੀ ਦੇ ਉਸਾਰੂ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ | ਉਨ੍ਹਾਂ ਕਿਹਾ ਕਿ ਇਸ ਫੇਰੀ ਨਾਲ ਸੂਬੇ ਵਿਚ ਵੱਡਾ ਨਿਵੇਸ਼ ਆਵੇਗਾ ਅਤੇ ਰਣਨੀਤਕ ਸੰਬੰਧ ਮਜ਼ਬੂਤ ਹੋਣਗੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਵਫ਼ਦ ਦੀ ਦੂਰ-ਦਰਸ਼ੀ ਕੂਟਨੀਤਕ ਪਹੁੰਚ ਪੰਜਾਬ ਦੀ ਮਨੁੱਖੀ ਸਰੋਤਾਂ ਨੂੰ ਉੱਭਰ ਰਹੇ ਮੌਕਿਆਂ ਨਾਲ ਜੋੜੇਗੀ ਜਿਸ ਨਾਲ ਸੂਬੇ ਵਿਚ ਵਿਕਾਸ ਨੂੰ ਹੁਲਾਰਾ ਮਿਲੇਗਾ | ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਠੋਸ ਯਤਨਾਂ ਸਦਕਾ ਪੰਜਾਬ ਨੇ ਜਾਪਾਨੀ ਉਦਯੋਗ ਜਗਤ ਦੀ ਮੋਹਰੀ ਕੰਪਨੀ ਟੋਪਨ ਸਪੈਸ਼ਲਿਟੀ ਫਿਲਮਜ਼ ਪ੍ਰਾਈਵੇਟ ਲਿਮਟਿਡ (ਟੀ.ਐਸ.ਐਫ.) ਨਾਲ ਇਤਿਹਾਸਕ ਨਿਵੇਸ਼ ਸਮਝੌਤਾ ਸਹੀਬੱਧ ਕੀਤਾ ਹੈ |
ਮੁੱਖ ਮੰਤਰੀ ਦੀ ਜਾਪਾਨ ਫੇਰੀ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇਵੇਗੀ-ਹਰਜੋਤ ਸਿੰਘ ਬੈਂਸ
ਅਜੀਤ ਡੈਸਕ
05-12-2025