16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸ੍ਰੀ ਚਮਕੌਰ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ 20 ਤੋਂ

ਅਜੀਤ ਡੈਸਕ 05-12-2025

ਸ੍ਰੀ ਚਮਕੌਰ ਸਾਹਿਬ, 4 ਦਸੰਬਰ (ਜਗਮੋਹਣ ਸਿੰਘ ਨਾਰੰਗ)-ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਗੜ੍ਹੀ ਚਮਕੌਰ ਦੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਇਸ ਵਾਰ 20, 21 ਅਤੇ 22 ਦਸੰਬਰ ਨੂੰ ਸ੍ਰੀ ਚਮਕੌਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੈਨੇਜਰ ਭਾਈ ਗੁਰਮੁੱਖ ਸਿੰਘ ਢੋਲੇਵਾਲ ਨੇ ਦੱਸਿਆ ਕਿ ਇਸ ਸੰਬੰਧੀ ਤਿਆਰੀਆਂ ਜ਼ੋਰਾਂ 'ਤੇ ਹਨ | ਉਨ੍ਹਾਂ ਅਨੁਸਾਰ 20 ਦਸੰਬਰ ਨੂੰ ਇਥੋਂ ਦੇ ਗੁਰੂ ਘਰਾਂ ਵਿਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਉਪਰੰਤ ਬਾਅਦ ਦੁਪਹਿਰ ਦੋ ਵਜੇ ਭਾਈ ਸੰਗਤ ਸਿੰਘ ਦੀਵਾਨ ਹਾਲ ਵਿਚ ਧਾਰਮਿਕ ਦੀਵਾਨ ਸਜਾਏ ਜਾਣਗੇ, ਜੋ 22 ਦਸੰਬਰ ਦੁਪਹਿਰ 12 ਵਜੇ ਤੱਕ ਨਿਰੰਤਰ ਜਾਰੀ ਰਹਿਣਗੇ | 22 ਦਸੰਬਰ ਨੂੰ ਦੁਪਹਿਰ 12 ਵਜੇ ਅਮਿ੍ਤ ਸੰਚਾਰ ਹੋਵੇਗਾ, ਇਸੇ ਦਿਨ ਸਵੇਰੇ 9 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਇਤਿਹਾਸਕ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਤੋਂ ਨਗਰ ਕੀਰਤਨ ਸਜਾਏ ਜਾਣਗੇ | ਇਸ ਮੌਕੇ ਭਾਈ ਨਰਿੰਦਰ ਸਿੰਘ ਸੋਲਖੀਆਂ, ਭਾਈ ਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਭਾਈ ਗੁਰਨਾਮ ਸਿੰਘ, ਗੁਰਬਖਸ਼ ਸਿੰਘ, ਕੰਗ ਬੂਰਮਾਜਰਾ ਆਦਿ ਵੀ ਹਾਜ਼ਰ ਸਨ 

ਪਿਛਲੀ ਖ਼ਬਰ ਯੂ.ਪੀ. 'ਚ ਸੜਕ ਹਾਦਸੇ ਦੌਰਾਨ ਐਮ.ਬੀ.ਬੀ.ਐਸ. ਦੇ ਚਾਰ ਵਿਦਿਆਰਥੀਆਂ ਦੀ ਮੌਤ ਅਗਲੀ ਖ਼ਬਰ ਬੀਜਾਪੁਰ ਮੁਕਾਬਲੇ 'ਚ ਮਾਰੇ ਗਏ 6 ਹੋਰ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।