16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਡੇਰਾ ਬਾਬਾ ਨਾਨਕ ਵਿਖੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਸਮੇਂ ਕਾਂਗਰਸੀ ਤੇ 'ਆਪ' ਵਰਕਰ ਭਿੜੇ <br/>

ਅਜੀਤ ਡੈਸਕ 05-12-2025

• ਕਾਂਗਰਸ ਦੇ ਦੋ ਸਾਬਕਾ ਚੇਅਰਮੈਨਾਂ ਸਮੇਤ ਕਈਆਂ ਦੀਆਂ ਪੱਗਾਂ ਦੀ ਬੇਅਦਬੀ ਹੋਈ • ਉਦੇਵੀਰ ਸਿੰਘ ਰੰਧਾਵਾ ਨੇ ਲਾਏ ਧੱਕੇਸ਼ਾਹੀ ਦੇ ਦੋਸ਼, • ਕਾਂਗਰਸ ਨੇ ਗੁੰਡਾਗਰਦੀ ਕਰਨ ਦੀ ਕੋਸ਼ਿਸ਼ ਕੀਤੀ-ਵਿਧਾਇਕ ਰੰਧਾਵਾ
ਡੇਰਾ ਬਾਬਾ ਨਾਨਕ, 4 ਦਸੰਬਰ (ਹੀਰਾ ਸਿੰਘ ਮਾਂਗਟ)-14 ਦਸੰਬਰ ਨੂੰ ਹੋਣ ਜਾ ਰਹੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਨੂੰ ਲੈ ਕੇ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੇ ਆਖਰੀ ਦਿਨ ਐਸ.ਡੀ.ਐਮ. ਡੇਰਾ ਬਾਬਾ ਨਾਨਕ ਵਿਖੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਮੌਕੇ ਕਾਂਗਰਸੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਆਪਸ 'ਚ ਭਿੜੇ | ਇਸ ਝੜਪ ਦੌਰਾਨ ਕਾਂਗਰਸੀਆਂ ਵਰਕਰਾਂ ਦੀ ਧੱਕਾ ਮੁੱਕੀ ਹੋਈ ਅਤੇ ਕਈਆਂ ਦੀਆਂ ਪੱਗਾਂ ਦੀ ਬੇਅਦਬੀ ਵੀ ਹੋਈ | ਇਸ ਮੌਕੇ ਐਸ.ਡੀ.ਐਮ. ਦਫ਼ਤਰ ਬਾਹਰ ਜੰਗ ਦਾ ਮੈਦਾਨ ਵੇਖਣ ਨੂੰ ਮਿਲਿਆ ਤੇ ਦੋਵਾਂ ਪਾਰਟੀਆਂ ਦੇ ਆਗੂ ਇਕ-ਦੂਜੇ ਨੂੰ ਜੰਮ ਕੇ ਗਾਲੀ-ਗਲੋਚ ਕਰਦੇ ਸੁਣੇ ਗਏ | ਇਸ ਮੌਕੇ ਕਾਂਗਰਸੀ ਵਰਕਰਾਂ ਨਾਲ ਆਏ ਮੌਜੂਦਾ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਸਪੁੱਤਰ ਉਦੇਵੀਰ ਸਿੰਘ ਰੰਧਾਵਾ ਨੇ ਦੋਸ਼ ਲਾਇਆ ਕਿ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਸ਼ਹਿ 'ਤੇ ਆਪ ਵਰਕਰਾਂ ਵਲੋਂ ਕਾਂਗਰਸੀ ਵਰਕਰਾਂ 'ਤੇ ਹਮਲਾ ਕਰ ਕੇ ਉਨ੍ਹਾਂ ਦੀਆਂ ਪੱਗਾਂ ਦੀ ਬੇਅਦਬੀ ਕੀਤੀ ਗਈ ਹੈ | ਇਸ ਮੌਕੇ ਕਾਂਗਰਸ ਦੇ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਨਰਿੰਦਰ ਸਿੰਘ ਬਾਜਵਾ ਅਤੇ ਲੈਂਡ ਮਾਰਗੇਜ਼ ਬੈਂਕ ਦੇ ਸਾਬਕਾ ਚੇਅਰਮੈਨ ਲਾਡੀ ਸਮਰਾ ਨੇ ਕਿਹਾ ਕਿ ਅੱਜ ਅਸੀਂ ਨਾਮਜ਼ਦਗੀ ਕਾਗਜ਼ ਦਾਖਲ ਕਰਵਾ ਕੇ ਜਦੋਂ ਐਸ.ਡੀ.ਐਮ. ਦਫਤਰ ਤੋਂ ਬਾਹਰ ਨਿਕਲ ਰਹੇ ਸੀ ਤਾਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸਾਡੇ 'ਤੇ ਹਮਲਾ ਕਰ ਦਿੱਤਾ | ਇਸ ਮੌਕੇ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਾਉਣ ਦੇ ਆਖਰੀ ਦਿਨ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦਾ ਕੰਮ ਬੜੇ ਅਮਨ-ਅਮਾਨ ਤੇ ਸ਼ਾਂਤੀ ਨਾਲ ਚੱਲ ਰਿਹਾ ਸੀ | ਉਨ੍ਹਾਂ ਕਿਹਾ ਕਿ ਕਾਂਗਰਸ ਵਾਲਿਆਂ ਨੂੰ ਪਿਛਲੇ ਲੰਬੇ ਸਮੇਂ ਤੋਂ ਜੋ ਗੁੰਡਾਗਰਦੀ ਇਨ੍ਹਾਂ ਦੇ ਖੂਨ ਵਿਚ ਰਚੀ ਹੋਈ ਹੈ, ਉਹ ਨਿਕਲਦੀ ਨਹੀਂ ਹੈ | ਇਸ ਮੌਕੇ ਪੁੱਜੇ ਪੁਲਿਸ ਜ਼ਿਲ੍ਹਾ ਬਟਾਲਾ ਦੇ ਐਸ.ਐਸ.ਪੀ. ਡਾਕਟਰ ਮਹਿਤਾਬ ਸਿੰਘ ਨੇ ਕਿਹਾ ਕਿ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦਾ ਕੰਮ ਮਾੜੀ-ਮੋਟੀ ਤੂੰ-ਤੂੰ, ਮੈਂ-ਮੈਂ ਤੋਂ ਇਲਾਵਾ ਪੂਰੇ ਅਮਨ-ਅਮਾਨ ਨਾਲ ਮੁਕੰਮਲ ਹੋਇਆ ਹੈ | ਉਨ੍ਹਾਂ ਕਿਹਾ ਕਿ ਉਦੇਵੀਰ ਸਿੰਘ ਰੰਧਾਵਾ ਵਲੋਂ ਜੋ ਦੋਸ਼ ਲਾਏ ਜਾ ਰਹੇ ਹਨ, ਉਸ ਦੀ ਤਫਤੀਸ਼ ਕੀਤੀ ਜਾਵੇਗੀ |

ਪਿਛਲੀ ਖ਼ਬਰ ਸੰਮਤੀ ਚੋਣਾਂ ਸੰਬੰਧੀ ਸਮਾਣਾ 'ਚ ਨਾਮਜ਼ਦਗੀ ਪੱਤਰ ਖੋਹੇ ਤੇ ਪਾੜੇ <br/> ਅਗਲੀ ਖ਼ਬਰ ਘਨੌਰ 'ਚ ਨਾਮਜ਼ਦਗੀਆਂ ਭਰਨ ਸਮੇਂ ਕਾਂਗਰਸੀ ਤੇ ਭਾਜਪਾ ਸਮਰਥਕਾਂ ਦੀਆਂ ਖੋਹੀਆਂ ਫਾਈਲਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।