ਕਾਂਗਰਸੀ ਸਰਪੰਚ ਨੇ ਲਾਏ ਸੂਬਾ ਸਰਕਾਰ ਉੱਤੇ ਧੱਕੇਸ਼ਾਹੀ ਦੇ ਇਲਜ਼ਾਮ
ਨਾਭਾ (ਪਟਿਆਲਾ), 4 ਦਸੰਬਰ (ਜਗਨਾਰ ਸਿੰਘ ਦੁਲੱਦੀ)-ਜਿਵੇਂ ਹੀ ਅੱਜ ਨਾਭਾ ਤਹਿਸੀਲ ਕੰਪਲੈਕਸ ਵਿਖੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਵਲੋਂ ਕਾਗਜ਼ ਭਰਨੇ ਸ਼ੁਰੂ ਕੀਤੇ ਗਏ ਤਾਂ ਤਹਿਸੀਲ ਕੰਪਲੈਕਸ ਵਿਚੋਂ ਸ਼ਰੇਆਮ ਇਕ ਵਿਅਕਤੀ ਕਾਂਗਰਸੀ ਉਮੀਦਵਾਰ ਕੋਲੋਂ ਕਾਗਜ ਖੋਹ ਕੇ ਫਰਾਰ ਹੋ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਿੰਡ ਬਨੇਰਾ ਕਲਾਂ ਦੇ ਸਰਪੰਚ ਭੀਮ ਸਿੰਘ ਨੇ ਕਿਹਾ ਕਿ ਤਹਿਸੀਲ ਕੰਪਲੈਕਸ ਵਿਖੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਹੋਣ ਦੇ ਬਾਵਜੂਦ ਕੋਈ ਵਿਅਕਤੀ ਤਹਿਸੀਲ ਕੰਪਲੈਕਸ ਵਿਖੇ ਸੁਰੱਖਿਅਤ ਨਹੀਂ, ਕਿਉਂ ਜੋ ਸ਼ਰੇ੍ਹਆਮ ਇਕ ਵਿਅਕਤੀ ਉਨ੍ਹਾਂ ਦੇ ਜੋਨ ਦੀ ਕਾਂਗਰਸੀ ਉਮੀਦਵਾਰ ਸਾਬਕਾ ਸਰਪੰਚ ਗੁਰਮੀਤ ਕੌਰ ਦੇ ਸ਼ਰੇਆਮ ਕਾਗਜ ਖੋਹ ਕੇ ਫ਼ਰਾਰ ਹੋ ਗਿਆ | ਮੌਕੇ 'ਤੇ ਪਹੁੰਚੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀ ਹਾਰ ਨੂੰ ਦੇਖਦੇ ਹੋਏ ਸਰੇਆਮ ਧੱਕੇਸ਼ਾਹੀ ਤੇ ਉਤਰ ਆਈ ਹੈ | ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਇਹ ਸ਼ਰ੍ਹੇਆਮ ਧੱਕੇਸ਼ਾਹੀ ਹੈ ਜਿਸ ਨੂੰ ਸ਼ੋ੍ਰਮਣੀ ਅਕਾਲੀ ਦਲ ਬਰਦਾਸ਼ਤ ਨਹੀਂ ਕਰੇਗਾ |
ਨਾਭਾ ਤਹਿਸੀਲ 'ਚ ਕਾਂਗਰਸੀਆਂ ਤੋਂ ਕਾਗਜ਼ ਖੋਹ ਕੇ ਵਿਅਕਤੀ ਹੋਇਆ ਫਰਾਰ <br/>
ਅਜੀਤ ਡੈਸਕ
05-12-2025