ਚੰਡੀਗੜ੍ਹ, 4 ਦਸੰਬਰ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਐਲਾਨ ਤੋਂ ਬਾਅਦ ਅਕਾਲੀ, ਕਾਂਗਰਸ ਅਤੇ ਵਿਰੋਧੀ ਪਾਰਟੀਆਂ ਵਿਚ ਹੜਕੰਪ ਮੱਚ ਗਿਆ ਹੈ। ਅਕਾਲੀ ਦਲ ਦੇ 3-4 ਧੜੇ ਆਪੋ-ਆਪਣੀ ਡਫ਼ਲੀ ਬਜਾ ਰਹੇ ਹਨ। ਕਾਂਗਰਸੀ ਆਗੂਆਂ ਦੀ ਆਪਸੀ ਖਿੱਚੋਤਾਨ ਅਤੇ ਗੁੱਟਬਾਜ਼ੀ ਸਾਰੀ ਦੁਨੀਆਂ ਨੂੰ ਪਤਾ ਹੈ। ਹੁਣ ਜਦੋਂ ਬਲਾਕ ਸੰਮਤੀ ਦੀਆਂ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਤਾਂ ਇਨ੍ਹਾਂ ਸਾਰੀਆਂ ਪਾਰਟੀਆਂ ਨੂੰ ਪਿੰਡਾਂ ਵਿਚੋਂ ਕੋਈ ਹੁੰਗਾਰਾ ਨਹੀਂ ਮਿਲ ਰਿਹਾ ਅਤੇ ਨਾ ਹੀ ਸੂਝਵਾਨ ਲੋਕ ਇਨ੍ਹਾਂ ਪਾਰਟੀਆਂ ਦੇ ਚੋਣ ਨਿਸ਼ਾਨ 'ਤੇ ਚੋਣ ਲੜਨ ਲਈ ਤਿਆਰ ਹਨ।
ਅਕਾਲੀ ਤੇ ਕਾਂਗਰਸੀਆਂ ਸਮੇਤ ਵਿਰੋਧੀ ਪਾਰਟੀਆਂ ਨੂੰ ਨਹੀਂ ਮਿਲ ਰਹੇ ਉਮੀਦਵਾਰ-ਬਰਸਟ
ਅਜੀਤ ਡੈਸਕ
05-12-2025