03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

'ਆਪ' ਨੇ ਪੰਜਾਬ ਨੂੰ ਪੁਲਿਸ ਰਾਜ 'ਚ ਬਦਲਿਆ-ਗਨੀਵ ਕੌਰ ਮਜੀਠੀਆ <br/>

ਅਜੀਤ ਡੈਸਕ 05-12-2025

ਮਜੀਠਾ (ਅੰਮਿ੍ਤਸਰ), 4 ਦਸੰਬਰ (ਅਜੀਤ ਬਿਊਰੋ)-ਮਜੀਠਾ ਹਲਕੇ ਦੇ ਵਿਧਾਇਕ ਸਰਦਾਰਨੀ ਗਨੀਵ ਕੌਰ ਮਜੀਠੀਆ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਨੂੰ ਪੁਲਿਸ ਰਾਜ ਵਿਚ ਬਦਲ ਦਿੱਤਾ ਹੈ ਤੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਾਸਤੇ ਨਾਮਜ਼ਦਗੀ ਪੱਤਰ ਦਾਖਲ ਹੀ ਨਹੀਂ ਕਰਨ ਦਿੱਤੇ ਗਏ | ਇਥੇ ਜਾਰੀ ਕੀਤੇ ਇਕ ਬਿਆਨ ਵਿਚ ਮਜੀਠਾ ਦੇ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੂੰ ਖੁਦ ਐਸ.ਡੀ.ਐਮ. ਦਫ਼ਤਰ ਵਿਚ ਦਾਖਲ ਨਹੀਂ ਹੋਣ ਦਿੱਤਾ ਗਿਆ ਜਦੋਂਕਿ ਅਧਿਕਾਰਤ ਲੋਕ ਇਸ ਦਫਤਰ ਵਿਚ ਮੌਜੂਦ ਸਨ | ਉਨ੍ਹਾਂ ਕਿਹਾ ਕਿ ਮੌਕੇ 'ਤੇ ਤਾਇਨਾਤ ਪੁਲਿਸ ਨੇ ਵੀ ਆਮ ਆਦਮੀ ਪਾਰਟੀ ਦੀਆਂ ਕਠਪੁਤਲੀਆਂ ਵਾਂਗੂ ਕੰਮ ਕੀਤਾ ਅਤੇ ਅਕਾਲੀ ਉਮੀਦਵਾਰਾਂ ਨੂੰ ਦਫਤਰ ਵਿਚ ਦਾਖਲ ਨਹੀਂ ਹੋਣ ਦਿੱਤਾ | ਉਨ੍ਹਾਂ ਕਿਹਾ ਕਿ ਜੇਕਰ ਇਸੇ ਤਰੀਕੇ ਲੋਕਤੰਤਰ ਦਾ ਕਤਲ ਕਰਨਾ ਸੀ ਤਾਂ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਕੀ ਲੋੜ ਸੀ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਰੂਪਨਗਰ ਵਿਚ ਉਮੀਦਵਾਰਾਂ ਨੇ ਨਾਮਜ਼ਦਗੀਆਂ ਕੀਤੀਆਂ ਦਾਖ਼ਲ ਅਗਲੀ ਖ਼ਬਰ ਭਾਰਤੀ ਕੈਦੀ ਦੀ ਪਾਕਿਸਤਾਨੀ ਜੇਲ੍ਹ 'ਚ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।