28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

— ਗੁਰੂਗ੍ਰਾਮ ਕਲੱਬ ਬੰਬ ਧਮਾਕਾ ਮਾਮਲਾ — ਐਨ.ਆਈ.ਏ. ਵਲੋਂ 3 ਹੋਰ ਮੁਲਜ਼ਮਾਂ ਵਿਰੁੱਧ ਦੋਸ਼ ਪੱਤਰ ਦਾਇਰ

ਅਜੀਤ ਡੈਸਕ 05-12-2025
ਨਵੀਂ ਦਿੱਲੀ, 4 ਦਸੰਬਰ (ਪੀ.ਟੀ.ਆਈ.)-ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਵੀਰਵਾਰ ਨੂੰ 2024 ਵਿਚ 2 ਗੁਰੂਗ੍ਰਾਮ ਕਲੱਬਾਂ 'ਤੇ ਹੋਏ ਬੰਬ ਹਮਲਿਆਂ ਦੇ ਸੰਬੰਧ 'ਚ 3 ਹੋਰ ਮੁਲਜ਼ਮਾਂ ਵਿਰੁੱਧ ਦੋਸ਼ ਪੱਤਰ ਦਾਇਰ ਕੀਤਾ ਹੈ, ਜੋ ਕਥਿਤ ਤੌਰ 'ਤੇ ਪਾਬੰਦੀਸ਼ੁਦਾ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਅੱਤਵਾਦੀ ਸੰਗਠਨ ਦੇ ਮੈਂਬਰ ਹਨ | ਪਿਛਲੇ ਸਾਲ 10 ਦਸੰਬਰ ਨੂੰ ਹਰਿਆਣਾ ਦੇ ਗੁਰੂਗ੍ਰਾਮ ਵਿਚ ਸੈਕਟਰ 29 ਵਿਚ ਵੇਅਰਹਾਊਸ ਕਲੱਬ ਤੇ ਹਿਊਮਨ ਕਲੱਬ ਵਿਚ ਹੋਏ ਬੰਬ ਧਮਾਕਿਆਂ ਦੀ ਯੋਜਨਾ ਬਣਾਉਣ ਤੇ ਸਾਜ਼ਿਸ਼ ਰਚਣ 'ਚ ਉਨ੍ਹਾਂ ਦੀ ਕਥਿਤ ਭੂਮਿਕਾ ਲਈ ਵਿਜੇ, ਅਜੀਤ ਸਹਿਰਾਵਤ ਤੇ ਵਿਨੈ ਨੂੰ ਚਾਰਜਸ਼ੀਟ ਕੀਤਾ ਗਿਆ ਹੈ | ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਪੂਰਕ ਚਾਰਜਸ਼ੀਟ ਹਰਿਆਣਾ ਦੇ ਪੰਚਕੂਲਾ ਵਿਚ ਐਨ.ਆਈ.ਏ. ਦੀ ਇਕ ਵਿਸ਼ੇਸ਼ ਅਦਾਲਤ 'ਚ ਦਾਇਰ ਕੀਤੀ ਗਈ ਸੀ |

ਪਿਛਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਨੇ ਆਪਣੀ ਲਗਾਤਾਰ ਤੀਜੀ ਨਜ਼ਰਬੰਦੀ ਨੂੰ ਹਾਈ ਕੋਰਟ 'ਚ ਦਿੱਤੀ ਚੁਣੌਤੀ ਅਗਲੀ ਖ਼ਬਰ ਯੂ.ਪੀ. 'ਚ ਸੜਕ ਹਾਦਸੇ ਦੌਰਾਨ ਐਮ.ਬੀ.ਬੀ.ਐਸ. ਦੇ ਚਾਰ ਵਿਦਿਆਰਥੀਆਂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।