28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਭਾਈ ਅੰਮਿ੍ਤਪਾਲ ਸਿੰਘ ਨੇ ਆਪਣੀ ਲਗਾਤਾਰ ਤੀਜੀ ਨਜ਼ਰਬੰਦੀ ਨੂੰ ਹਾਈ ਕੋਰਟ 'ਚ ਦਿੱਤੀ ਚੁਣੌਤੀ

ਅਜੀਤ ਡੈਸਕ 05-12-2025
ਚੰਡੀਗੜ੍ਹ, 4 ਦਸੰਬਰ (ਸੰਦੀਪ ਕੁਮਾਰ ਮਾਹਨਾ)-ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਐਨ.ਐਸ.ਏ ਅਧੀਨ ਆਪਣੀ ਲਗਾਤਾਰ ਤੀਜੀ ਨਜ਼ਰਬੰਦੀ ਨੂੰ ਚੁਣੌਤੀ ਦਿੱਤੀ ਹੈ | ਭਾਈ ਅੰਮਿ੍ਤਪਾਲ ਸਿੰਘ ਜੋ ਇਸ ਸਮੇਂ ਡਿਬਰੂਗੜ੍ਹ ਜੇਲ੍ਹ 'ਚ ਬੰਦ ਹਨ, ਵਲੋਂ ਦਾਇਰ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ 17 ਅਪ੍ਰੈਲ, 2025 ਨੂੰ ਜਾਰੀ ਕੀਤਾ ਗਿਆ ਤੀਜਾ ਨਜ਼ਰਬੰਦੀ ਹੁਕਮ ਪੂਰੀ ਤਰ੍ਹਾਂ ਗੈਰ-ਕਾਨੂੰਨੀ, ਮਨਮਾਨੀ ਅਤੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ | ਪਟੀਸ਼ਨ ਵਿਚ ਦਾਅਵਾ ਕੀਤਾ ਗਿਆ ਹੈ ਕਿ ਅੰਮਿ੍ਤਪਾਲ ਅਪ੍ਰੈਲ 2023 ਤੋਂ ਲਗਾਤਾਰ ਰੋਕਥਾਮ ਹਿਰਾਸਤ ਵਿਚ ਹੈ ਅਤੇ ਸਰਕਾਰ ਉਸ ਦੀ ਨਜ਼ਰਬੰਦੀ ਲਈ ਬਿਨਾਂ ਕਿਸੇ ਨਵੇਂ ਆਧਾਰ ਦੇ ਪੁਰਾਣੇ ਦੋਸ਼ਾਂ ਨੂੰ ਨਵਿਆ ਰਹੀ ਹੈ |

ਪਿਛਲੀ ਖ਼ਬਰ ਡੀ.ਆਈ.ਜੀ. ਭੁੱਲਰ ਤੇ ਵਿਚੋਲੇ ਕਿ੍ਸ਼ਨੂੰ ਸ਼ਾਰਦਾ ਮਾਮਲੇ 'ਚ 300 ਸਫ਼ਿਆਂ ਦੀ ਚਾਰਜਸ਼ੀਟ ਦਾਖ਼ਲ <br/> ਅਗਲੀ ਖ਼ਬਰ — ਗੁਰੂਗ੍ਰਾਮ ਕਲੱਬ ਬੰਬ ਧਮਾਕਾ ਮਾਮਲਾ — ਐਨ.ਆਈ.ਏ. ਵਲੋਂ 3 ਹੋਰ ਮੁਲਜ਼ਮਾਂ ਵਿਰੁੱਧ ਦੋਸ਼ ਪੱਤਰ ਦਾਇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।