ਡੀ.ਆਈ.ਜੀ. ਭੁੱਲਰ ਤੇ ਵਿਚੋਲੇ ਕਿ੍ਸ਼ਨੂੰ ਸ਼ਾਰਦਾ ਮਾਮਲੇ 'ਚ 300 ਸਫ਼ਿਆਂ ਦੀ ਚਾਰਜਸ਼ੀਟ ਦਾਖ਼ਲ <br/>
ਅਜੀਤ ਡੈਸਕ
05-12-2025
ਹਾਈ ਕੋਰਟ ਵਲੋਂ ਭੁੱਲਰ ਨੂੰ ਅੰਤਰਿਮ ਰਾਹਤ ਦੇਣ ਤੋਂ ਇਨਕਾਰ
ਚੰਡੀਗੜ੍ਹ, (ਸੰਦੀਪ ਕੁਮਾਰ ਮਾਹਨਾ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭਿ੍ਸ਼ਟਾਚਾਰ ਦੇ ਮਾਮਲੇ ਵਿਚ ਗਿ੍ਫ਼ਤਾਰ ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਨੂੰ ਅੰਤਰਿਮ ਰਾਹਤ ਦੇਣ ਤੋਂ ਸਪੱਸ਼ਟ ਤੌਰ 'ਤੇ ਇਨਕਾਰ ਕਰ ਦਿੱਤਾ ਹੈ | ਅਦਾਲਤ ਨੇ ਕਿਹਾ ਕਿ ਭੁੱਲਰ ਵਲੋਂ ਮੰਗੀ ਗਈ ਰਾਹਤ ਅਸਲ 'ਚ ਅੰਤਿਮ ਫ਼ੈਸਲੇ ਦੇ ਬਰਾਬਰ ਹੈ ਅਤੇ ਇਸ ਲਈ, ਇਸ ਪੜਾਅ 'ਤੇ ਕੋਈ ਅੰਤਰਿਮ ਹੁਕਮ ਦੇਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ | ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੀ ਡਵੀਜ਼ਨ ਬੈਂਚ ਨੇ ਸਪੱਸ਼ਟ ਕੀਤਾ ਕਿ ਮੁੱਖ ਮਾਮਲੇ 'ਤੇ ਬਹਿਸ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ, ਜਿਸ ਕਾਰਨ ਅੰਤਰਿਮ ਰਾਹਤ ਦੇਣਾ ਬੇਕਾਰ ਹੈ | ਅਦਾਲਤ ਨੇ ਕਿਹਾ ਕਿ ਜਦੋਂ ਅੰਤਰਿਮ ਸੁਰੱਖਿਆ ਖ਼ੁਦ ਅੰਤਿਮ ਰਾਹਤ ਦੀ ਪ੍ਰਕਿਰਤੀ ਦੀ ਹੁੰਦੀ ਹੈ ਤਾਂ ਇਸ ਪੜਾਅ 'ਤੇ ਨਿਆਇਕ ਵਿਵੇਕ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ |