ਚੰਡੀਗੜ੍ਹ, 4 ਦਸੰਬਰ (ਸੰਦੀਪ ਕੁਮਾਰ ਮਾਹਨਾ)ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਹਾਲਾਤ ਤਣਾਅ ਭਰੇ ਬਣਦੇ ਦਿੱਖ ਰਹੇ ਹਨ | ਵਿਰੋਧੀ ਧਿਰਾਂ ਵਲੋਂ ਆਮ ਆਦਮੀ ਪਾਰਟੀ ਸਰਕਾਰ 'ਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਕੇ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਭਰਨ ਦੌਰਾਨ ਦਬਾਉਣ ਵਰਗੇ ਗੰਭੀਰ ਇਲਜ਼ਾਮ ਲਗਾਏ ਜਾ ਰਹੇ ਹਨ | ਇਸ ਨੂੰ ਲੈ ਕੇ ਭਾਜਪਾ ਨੇ 'ਆਪ' ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਚੋਣ 'ਚ ਹਾਰ ਦੇ ਡਰ ਕਾਰਨ ਪੁਲਿਸ ਤੋਂ ਲੈ ਕੇ ਪ੍ਰਸ਼ਾਸਨ ਤੱਕ ਸਭ ਕੁੱਝ ਪਾਰਟੀ ਵਰਕਰਾਂ ਵਾਂਗ ਚਲਾਇਆ ਜਾ ਰਿਹਾ ਹੈ | ਅੱਜ ਚੰਡੀਗੜ੍ਹ ਭਾਜਪਾ ਦੇ ਸੂਬਾਈ ਦਫ਼ਤਰ ਵਿਖੇ ਪਾਰਟੀ ਦੇ ਸੂਬਾ ਬੁਲਾਰੇ ਤੇ ਸਾਬਕਾ ਆਈ.ਏ.ਐਸ. ਅਧਿਕਾਰੀ ਐਸ.ਐਸ. ਚੰਨੀ, ਮੀਡੀਆ ਮੁਖੀ ਵਿਨੀਤ ਜੋਸ਼ੀ, ਕਾਨੂੰਨੀ ਵਿੰਗ ਦੇ ਪ੍ਰਧਾਨ ਐਡਵੋਕੇਟ ਐਨ.ਕੇ ਵਰਮਾ ਦੀ ਹਾਜ਼ਰੀ 'ਚ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਲਜ਼ਾਮ ਲਗਾਇਆ ਕਿ ਕਾਨੂੰਨ-ਵਿਵਸਥਾ ਕਾਇਮ ਕਰਨ ਦੀ ਬਜਾਏ ਪੁਲਿਸ ਹੁਣ ਸਿੱਧੇ ਤੌਰ 'ਤੇ ਆਪ ਪਾਰਟੀ ਦੀ ਬੀ-ਟੀਮ ਵਾਂਗ ਕੰਮ ਕਰ ਰਹੀ ਹੈ |
ਆਪਣੀ ਹਾਰ ਦੇ ਡਰ ਕਾਰਨ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਰਹੀ 'ਆਪ' ਸਰਕਾਰ-ਸਰੀਨ <br/>
ਅਜੀਤ ਡੈਸਕ
05-12-2025