ਚੰਡੀਗੜ੍ਹ, 4 ਦਸੰਬਰ (ਸੰਦੀਪ ਕੁਮਾਰ ਮਾਹਨਾ)- ਕੇਂਦਰ 'ਚ ਕਾਂਗਰਸ ਦੀ ਅਗਵਾਈ ਵਾਲੇ ਇੰਡੀਆ ਗੱਠਜੋੜ ਦਾ ਹਿੱਸਾ ਆਮ ਆਦਮੀ ਪਾਰਟੀ ਜੋ ਦੂਜੇ ਸੂਬਿਆਂ 'ਚ ਭਾਜਪਾ 'ਤੇ ਵੋਟ ਚੋਰੀ ਦਾ ਬੇਬੁਨਿਆਦ ਇਲਜ਼ਾਮ ਲਗਾਉਂਦੀ ਹੈ, ਪੰਜਾਬ ਵਿਚ ਸੱਤਾ ਧਿਰ ਵਜੋਂ ਉਹੀ 'ਆਪ' ਪਾਰਟੀ ਖ਼ੁਦ ਪੁਲਿਸ ਦੀ ਦੁਰਵਰਤੋਂ ਕਰਕੇ ਪੂਰੀ ਚੋਣ ਨੂੰ ਹੀ ਚੋਰੀ ਕਰਨ ਦੀਆਂ ਤਿਆਰੀਆਂ ਕਰ ਰਹੀ ਹੈ। ਇਹ ਇਲਜ਼ਾਮ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਲਗਾਏ। ਉਨ੍ਹਾਂ ਨੇ ਕਿਹਾ ਕਿ ਇਸ ਕੰਮ ਵਿਚ ਸਰਕਾਰੀ ਮਸ਼ੀਨਰੀ ਦੀ ਰੱਜ ਕੇ ਦੁਰਵਰਤੋਂ ਕੀਤੀ ਜਾ ਰਹੀ ਹੈ, ਇਸੇ ਲਈ ਭਾਜਪਾ ਨੇ ਬੀਤੇ ਕੱਲ੍ਹ ਚੋਣ ਕਮਿਸ਼ਨ ਨੂੰ ਮਿਲ ਕੇ ਇਨ੍ਹਾਂ ਚੋਣਾਂ ਵਿਚ ਵੀਡੀਓਗ੍ਰਾਫ਼ੀ ਕਰਵਾਉਣ ਦੀ ਮੰਗ ਰੱਖੀ ਸੀ।
ਵੋਟ ਚੋਰੀ ਦਾ ਦੋਸ਼ ਲਗਾਉਣ ਵਾਲੇ ਖ਼ੁਦ ਚੋਣ ਚੋਰੀ ਕਰਨ ਜਾ ਰਹੇ ਹਨ-ਜਾਖੜ
ਅਜੀਤ ਡੈਸਕ
05-12-2025