12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਪਟਿਆਲਾ ਦੇ ਐਸ.ਐਸ.ਪੀ. ਦੀ ਆਡੀਓ ਕਲਿੱਪ ਦੀ ਜਾਂਚ ਹੋਵੇ, ਸਹੀ ਪਾਏ ਜਾਣ 'ਤੇ ਅਜਿਹੇ ਅਧਿਕਾਰੀ ਬਰਖ਼ਾਸਤ ਹੋਣ-ਰਾਜਾ ਵੜਿੰਗ <br/>

ਅਜੀਤ ਡੈਸਕ 06-12-2025
ਚੰਡੀਗੜ੍ਹ, 5 ਦਸੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਜਿੱਤਣ ਲਈ ਗੈਂਗਸਟਰਾਂ ਨੂੰ ਉਤਸ਼ਾਹਿਤ ਕਰਨ ਅਤੇ ਸਰਪ੍ਰਸਤੀ ਦੇਣ ਦੇ ਤਰੀਕੇ ਨਾਲ ਸੂਬੇ ਨੂੰ ਅਰਾਜਕਤਾ ਅਤੇ ਖ਼ੂਨ-ਖ਼ਰਾਬੇ ਵੱਲ ਧੱਕਣ ਦੇ ਰਾਹ 'ਤੇ ਨਾ ਤੁਰੇ | ਉਨ੍ਹਾਂ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਜਿਹੜੇ 'ਆਪ' ਦੇ ਪਿੱਠੂਆਂ 'ਚ ਬਦਲ ਗਏ ਹਨ ਅਤੇ ਇਨ੍ਹਾਂ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ | ਉਨ੍ਹਾਂ ਨੇ ਅਜਿਹੇ ਸਾਰੇ ਅਫ਼ਸਰਾਂ ਨੂੰ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਅਸੀਂ ਨਾ ਤਾਂ ਭੁੱਲਾਂਗੇ ਅਤੇ ਨਾ ਹੀ ਬਖ਼ਸ਼ਾਂਗੇ | ਵੜਿੰਗ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਚੋਣਾਂ ਹਾਰਨ ਤੋਂ ਡਰੀ ਅਤੇ ਘਬਰਾਈ ਹੋਈ ਹੈ, ਕਿਉਂਕਿ ਉਸਨੂੰ ਪਹਿਲਾਂ ਹੀ ਅਹਿਸਾਸ ਹੋ ਗਿਆ ਸੀ ਕਿ ਜ਼ਮੀਨ ਉਸਦੇ ਪੈਰਾਂ ਹੇਠੋਂ ਖਿਸਕ ਗਈ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਕਰਵਾਉਣ ਤੋਂ ਭੱਜ ਰਹੀ ਸੀ, ਕਿਉਂਕਿ ਉਹ ਜਾਣਦੀ ਸੀ ਕਿ ਉਹ ਹਾਰ ਜਾਵੇਗੀ | ਲੇਕਿਨ ਅਦਾਲਤ ਦੀ ਦਖ਼ਲ ਤੋਂ ਬਾਅਦ ਸਰਕਾਰ ਨੂੰ ਚੋਣਾਂ ਕਰਵਾਉਣ ਲਈ ਮਜਬੂਰ ਹੋਣਾ ਪਿਆ |

ਪਿਛਲੀ ਖ਼ਬਰ ਹਾਈ ਕੋਰਟ ਵਲੋਂ ਡੀ.ਸੀ. ਤੇ ਐਸ.ਐਸ.ਪੀ. ਨੂੰ ਆਪਣੀਆਂ ਰਿਹਾਇਸ਼ਾਂ ਖਾਲੀ ਕਰਨ ਦੇ ਨਿਰਦੇਸ਼ ਦੇਣ ਵਾਲੇ ਹੁਕਮ 'ਚ ਸੋਧ ਕਰਨ... ਅਗਲੀ ਖ਼ਬਰ ਨਾਮਜ਼ਦਗੀ ਪੱਤਰ ਭਰਨ ਦੌਰਾਨ ਹੋਈਆਂ ਹਿੰਸਕ ਘਟਨਾਵਾਂ ਨੂੰ ਲੈ ਕੇ ਬਾਜਵਾ ਵਲੋਂ ਹਾਈ ਕੋਰਟ ਦਾ ਰੁਖ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।