18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਭਾਰਤੀ ਵਿਦੇਸ਼ ਮੰਤਰੀ ਵਲੋਂ ਪਾਕਿ ਫ਼ੌਜ ਬਾਰੇ ਦਿੱਤੇ ਬਿਆਨ ਨੂੰ ਅੰਦਰਾਬੀ ਨੇ ਦੱਸਿਆ ਭੜਕਾਊ ਤੇ ਬੇਬੁਨਿਆਦ <br/>

ਅਜੀਤ ਡੈਸਕ 09-12-2025

ਅੰਮਿ੍ਤਸਰ, 8 ਦਸੰਬਰ (ਸੁਰਿੰਦਰ ਕੋਛੜ)-ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਸਪੱਸ਼ਟ ਬਿਆਨ ਨੇ ਪਾਕਿਸਤਾਨ ਦੀ ਰਾਜਨੀਤਿਕ ਅਤੇ ਫ਼ੌਜੀ ਲੀਡਰਸ਼ਿਪ 'ਚ ਹਲਚਲ ਮਚਾ ਦਿੱਤੀ ਹੈ | ਪਾਕਿ ਨੇ ਜੈਸ਼ੰਕਰ ਦੇ ਉਸ ਬਿਆਨ ਦੀ ਆਲੋਚਨਾ ਕੀਤੀ ਹੈ ਜਿਸ 'ਚ ਉਨ੍ਹਾਂ ਨੇ ਭਾਰਤ ਦੀਆਂ ਕਈ ਸਮੱਸਿਆਵਾਂ ਲਈ ਪਾਕਿ ਫ਼ੌਜ ਨੂੰ ਜ਼ਿੰਮੇਵਾਰ ਠਹਿਰਾਇਆ ਸੀ | ਉਨ੍ਹਾਂ ਇਹ ਵੀ ਕਿਹਾ ਸੀ ਕਿ ਪਾਕਿ ਦੀਆਂ ਬਹੁਤ ਸਾਰੀਆਂ ਨੀਤੀਆਂ ਉਸ ਦੀ ਫ਼ੌਜ ਤੋਂ ਪ੍ਰਭਾਵਿਤ ਹੁੰਦੀਆਂ ਹਨ | ਇਸ 'ਤੇ ਪਾਕਿ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਤਾਹਿਰ ਹੁਸੈਨ ਅੰਦਰਾਬੀ ਨੇ ਇਸ ਬਿਆਨ ਨੂੰ ਭੜਕਾਊ, ਬੇਬੁਨਿਆਦ ਅਤੇ ਗ਼ੈਰ-ਜ਼ਿੰਮੇਵਾਰ ਦੱਸਿਆ | ਉਨ੍ਹਾਂ ਕਿਹਾ ਕਿ ਪਾਕਿ ਇਕ ਜ਼ਿੰਮੇਵਾਰ ਦੇਸ਼ ਹੈ ਅਤੇ ਉਸ ਦੀ ਫ਼ੌਜ ਕਿਸੇ ਵੀ ਹਮਲੇ ਦਾ ਜਵਾਬ ਦੇਣ ਦੇ ਸਮਰੱਥ ਹੈ |

ਪਿਛਲੀ ਖ਼ਬਰ ਰਾਜ ਸਭਾ ਮੈਂਬਰ ਸਾਹਨੀ ਵਲੋਂ ਪੀ.ਐਚ.ਡੀ. ਚੈਂਬਰ ਦੀ ਮੰਗ ਦਾ ਸਮਰਥਨ <br/> ਅਗਲੀ ਖ਼ਬਰ ਫਗਵਾੜਾ 'ਚ ਕੰਨਾਂ ਦਾ ਮੁਫ਼ਤ ਟੈਸਟ ਅਤੇ 50 ਫ਼ੀਸਦੀ ਛੋਟ 'ਤੇ ਕੰਨ ਦੀਆਂ ਮਸ਼ੀਨਾਂ ਉਪਲਬਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।