18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਬਿਜਲੀ ਸੋਧ ਬਿੱਲ ਕਿਸਾਨਾਂ ਨਾਲ ਧੋਖਾ-ਹਰਮੀਤ ਸਿੰਘ ਕਾਦੀਆਂ

ਅਜੀਤ ਡੈਸਕ 09-12-2025

ਲੁਧਿਆਣਾ, 8 ਦਸੰਬਰ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ 2020 ਦਾ ਕਿਸਾਨ ਅੰਦੋਲਨ ਕੇਂਦਰ ਸਰਕਾਰ ਦੀ ਅਪੀਲ 'ਤੇ ਰੱਦ ਕੀਤਾ ਗਿਆ ਸੀ ਉਸ ਵਕਤ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਇਹ ਭਰੋਸਾ ਦਿੱਤਾ ਸੀ ਕਿ ਬਿਜਲੀ ਸੋਧ ਬਿੱਲ ਨੂੰ ਰੱਦ ਕੀਤਾ ਜਾਵੇਗਾ। ਜਦੋਂਕਿ ਹੁਣ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਰੱਲ ਮਿਲ ਕੇ ਇਹ ਬਿੱਲ ਨੂੰ ਲਾਗੂ ਕਰਨ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਜੱਥੇਬੰਦੀ ਇਸ ਬਿਜਲੀ ਸੋ ਬਿੱਲ ਦਾ ਭਰਪੂਰ ਵਿਰੋਧ ਕਰਦੇ ਹਨ। ਇਸ ਬਿਜਲੀ ਸੋਧ ਬਿੱਲ ਦੇ ਸਿੱਟੇ ਬਹੁਤ ਹੀ ਮਾਰੂ ਸਿੱਧ ਹੋਣਗੇ। ਉਹ ਅਤੇ ਉਨ੍ਹਾਂ ਦੀ ਜੱਥੇਬੰਦੀ ਦੋਨਾਂ ਸਰਕਾਰਾਂ ਨੂੰ ਅਪੀਲ ਕਰਦੀ ਹੈ ਕਿ ਜਲਦੀ ਤੋਂ ਜਲਦੀ ਇਸ ਬਿੱਲ ਨੂੰ ਰੱਦ ਕੀਤਾ ਜਾਵੇ।

ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਤੇ ਬਿਜਲੀ ਬੋਰਡ ਦੀਆਂ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ-2025 ਦੀਆਂ ਕਾਪੀਆਂ ਸਾੜੀਆਂ <br/> ਅਗਲੀ ਖ਼ਬਰ ਸ਼ੋ੍ਰਮਣੀ ਕਮੇਟੀ ਵਲੋਂ ਪ੍ਰਕਾਸ਼ਿਤ ਹਿੰਦੀ ਪੁਸਤਕ 'ਸਿੱਖ ਇਤਿਹਾਸ' 'ਚ ਇਤਰਾਜ਼ਯੋਗ ਸਮੱਗਰੀ ਛਾਪੇ ਜਾਣ 'ਤੇ ਇਕ ਹੋਰ ਪਰਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।