ਅੰਮ੍ਰਿਤਸਰ, 8 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਥਿਤ ਗੁਰਦੁਆਰਿਆਂ ਅਤੇ ਮੰਦਰਾਂ ਸਮੇਤ ਘੱਟ-ਗਿਣਤੀ ਭਾਈਚਾਰੇ ਦੇ ਹੋਰਨਾਂ ਪੂਜਾ ਅਸਥਾਨਾਂ ਦੇ ਰੱਖ-ਰਖਾਅ ਲਈ ਕਾਇਮ ਕੀਤੇ ਗਏ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ. ਪੀ. ਬੀ.) ਦਾ ਸੰਘੀ ਸਰਕਾਰ ਵਲੋਂ ਕਮਰ-ਉਜ਼-ਜ਼ਮਾਨ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਕੈਬਨਿਟ ਸਕੱਤਰੇਤ ਦੇ ਸਥਾਪਨਾ ਵਿਭਾਗ ਦੁਆਰਾ ਜਾਰੀ ਨੋਟੀਫ਼ਿਕੇਸ਼ਨ ਨੰਬਰ 1/9/2005-ਈ-6 ਦੇ ਅਨੁਸਾਰ ਕਮਰ-ਉਜ਼-ਜ਼ਮਾਨ ਦੀ ਨਿਯੁਕਤੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਸਿਫ਼ਾਰਿਸ਼ 'ਤੇ ਧਾਰਮਿਕ ਮਾਮਲਿਆਂ ਅਤੇ ਅੰਤਰ-ਧਰਮ ਸਦਭਾਵਨਾ ਮੰਤਰਾਲੇ ਦੇ ਅਧੀਨ ਤਿੰਨ ਸਾਲਾਂ ਦੀ ਮਿਆਦ ਲਈ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਮਰ-ਉਜ਼-ਜ਼ਮਾਨ ਇਸ ਤੋਂ ਪਹਿਲਾਂ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਦੇ ਡਿਪਟੀ ਡਾਇਰੈਕਟਰ ਜਨਰਲ ਵਜੋਂ ਸੇਵਾਵਾਂ ਦੇ ਚੁਕੇ ਹਨ।
ਪਾਕਿ ਵਲੋਂ ਕਮਰ-ਉਜ਼-ਜ਼ਮਾਨ ਈ. ਟੀ. ਪੀ. ਬੀ. ਦੇ ਚੇਅਰਮੈਨ ਨਿਯੁਕਤ
ਅਜੀਤ ਡੈਸਕ
09-12-2025