19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸੂਬੇ 'ਚ ਜੰਗਲਾਂ ਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ ਜੰਗਲਾਤ ਵਿਭਾਗ ਨੇ ਲਗਾਏ 12 ਲੱਖ ਤੋਂ ਵੱਧ ਬੂਟੇ

ਅਜੀਤ ਡੈਸਕ 09-12-2025
ਚੰਡੀਗੜ੍ਹ, 8 ਦਸੰਬਰ (ਅਜੀਤ ਬਿਊਰੋ)-'ਗਰੀਨਿੰਗ ਪੰਜਾਬ ਮਿਸ਼ਨ' ਤਹਿਤ ਸੂਬੇ 'ਚ ਮੌਜੂਦਾ ਜੰਗਲਾਂ ਅਤੇ ਰੁੱਖਾਂ ਹੇਠਲੇ ਰਕਬੇ ਦੀ ਸਾਂਭ-ਸੰਭਾਲ, ਵਿਕਾਸ ਅਤੇ ਵਾਧੇ ਨੂੰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ | ਵਿਭਾਗ ਨੇ ਪੰਜਾਬ 'ਚ ਹਰਿਆਵਲ ਨੂੰ ਵਧਾਉਣ ਦੇ ਆਪਣੇ ਯਤਨਾਂ ਤਹਿਤ ਸੂਬੇ ਭਰ ਵਿਚ ਵੱਖ-ਵੱਖ ਯੋਜਨਾਵਾਂ ਅਧੀਨ ਬੂਟੇ ਲਗਾਏ ਹਨ | ਕਈ ਨਵੀਆਂ ਪਹਿਲਕਦਮੀਆਂ ਤਹਿਤ 12,55,700 ਬੂਟੇ ਲਗਾਏ ਗਏ ਹਨ | ਇਨ੍ਹਾਂ ਵਿਚ ਸ਼ਹਿਰੀ ਜੰਗਲਾਤ ਅਧੀਨ ਲਗਾਏ ਗਏ 3,31,000 ਬੂਟੇ ਸ਼ਾਮਿਲ ਹਨ, ਜਿਨ੍ਹਾਂ 'ਚ ਸੰਸਥਾਗਤ ਜ਼ਮੀਨ 'ਤੇ ਬੂਟੇ ਲਗਾਉਣਾ ਅਤੇ ਐਗਰੋ ਫਾਰੈਸਟਰੀ (ਲਿੰਕ ਸੜਕਾਂ ਦੇ ਨਾਲ ਲਗਦੇ ਦੇ ਖੇਤਾਂ ਵਿਚ ਇਕ ਕਤਾਰ 'ਚ ਬੂਟੇ ਲਗਾਉਣਾ), 2,50,000 ਪੋਪਲਰ/ਡਰੇਕ ਅਤੇ 3,00,000 ਸਫ਼ੈਦੇ ਦੇ ਰੁੱਖ ਸ਼ਾਮਿਲ ਹਨ | ਇਸ ਤੋਂ ਇਲਾਵਾ, ਕੰਡਿਆਲੀ ਤਾਰ ਲਗਾ ਕੇ ਪਵਿੱਤਰ ਵਣ ਵਿਕਸਤ ਕਰਨ ਦੇ ਨਾਲ-ਨਾਲ ਕੰਡਿਆਲੀ ਤਾਰ ਨਾਲ 'ਨਾਨਕ ਬਗੀਚੀਆਂ' ਵਿਕਸਿਤ ਕਰਨ ਦੇ ਹਿੱਸੇ ਵਜੋਂ 20,800 ਬੂਟੇ ਲਗਾਏ ਗਏ ਹਨ | ਇਸ ਦੇ ਨਾਲ ਹੀ ਉਦਯੋਗਿਕ ਸੰਸਥਾਨਾਂ ਵਿਖੇ 46,500 ਬੂਟੇ ਲਗਾਏ ਗਏ ਹਨ, ਜਦੋਂ ਕਿ ਸਕੂਲਾਂ 'ਚ 1 ਲੱਖ 44 ਹਜ਼ਾਰ 500 ਬੂਟੇ ਲਗਾਏ ਗਏ ਹਨ | ਇਸ ਤੋਂ ਇਲਾਵਾ, 1 ਲੱਖ 62 ਹਜ਼ਾਰ 900 ਲੰਬੇ ਬੂਟੇ ਵੀ ਲਗਾਏ ਗਏ ਹਨ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਸਨੌਰ ਤੋਂ ਤਿੰਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸੱਤ ਬਲਾਕ ਸੰਮਤੀ ਮੈਂਬਰ ਚੋਣ ਮੈਦਾਨ 'ਚ... ਅਗਲੀ ਖ਼ਬਰ 328 ਪਾਵਨ ਸਰੂਪਾਂ ਦੇ ਮਾਮਲੇ 'ਚ ਸਰਕਾਰ ਤੁਰੰਤ ਸਮਾਂਬੱਧ ਕਾਰਵਾਈ ਕਰੇ-ਭਾਈ ਵਡਾਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।