ਧਨੌਲਾ (ਬਰਨਾਲਾ), 9 ਦਸੰਬਰ (ਜਤਿੰਦਰ ਸਿੰਘ ਧਨੌਲਾ)-ਇਲਾਕੇ ਦੇ ਚਰਚਿਤ ਸੰਘਰਸ਼ੀ ਨੌਜਵਾਨ ਭਾਨਾ ਸਿੱਧੂ ਨੂੰ ਧਨੌਲਾ ਪੁਲਿਸ ਵਲੋਂ ਹਿਰਾਸਤ ਵਿਚ ਲੈ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਜਾਣਕਾਰੀ ਅਨੁਸਾਰ ਭਾਨਾ ਸਿੱਧੂ ਨੇ ਇਕ ਪੋਸਟ ਪਾ ਕੇ ਲਿਖਿਆ ਸੀ ਕਿ ਉਹ ਹਨੂਮਾਨਗੜ੍ਹ ਰੋਸ ਮੁਜ਼ਾਹਰੇ ਵਿਚ ਸ਼ਾਮਿਲ ਹੋਣ ਲਈ ਵੱਡੇ ਕਾਫ਼ਲੇ ਸਮੇਤ ਜਾਣਗੇ | ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਭਾਨਾ ਸਿੱਧੂ ਨੂੰ ਗਿ੍ਫ਼ਤਾਰ ਕਰ ਲਿਆ ਗਿਆ |