ਚੰਡੀਗੜ੍ਹ, 9 ਦਸੰਬਰ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਇਕ ਇਕੱਤਰਤਾ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਬਲਦੇਵ ਸਿੰਘ ਨਿਹਾਲਗੜ੍ਹ, ਮੁਕੇਸ਼ ਚੰਦਰ ਸ਼ਰਮਾ ਅਤੇ ਬਿੰਦਰ ਸਿੰਘ ਗੋਲੇਵਾਲਾ ਦੀ ਪ੍ਰਧਾਨਗੀ ਹੇਠ ਹੋਈ | ਇਸ 'ਚ ਬਿਜਲੀ ਸੋਧ ਬਿੱਲ 2025, ਬੀਜ ਬਿੱਲ 2025, ਚਾਰ ਲੇਬਰ ਕੋਡ ਅਤੇ ਮੁਕਤ ਵਪਾਰ ਸਮਝੌਤਿਆਂ ਤੋਂ ਖੇਤੀ ਅਤੇ ਸਹਾਇਕ ਧੰਦਿਆਂ ਨੂੰ ਬਾਹਰ ਰੱਖਣ ਤੋਂ ਇਲਾਵਾ ਸਾਰੀਆਂ ਫ਼ਸਲਾਂ ਦੀ ਐਮ.ਐਸ.ਪੀ. ਅਤੇ ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਬਾਰੇ ਵਿਸਥਾਰ ਵਿਚ ਚਰਚਾ ਹੋਈ | ਸੰਯੁਕਤ ਕਿਸਾਨ ਮੋਰਚੇ ਨੇ ਸਰਬ ਸੰਮਤੀ ਨਾਲ ਫ਼ੈਸਲੇ ਕੀਤਾ ਕਿ ਜੇਕਰ ਕੇਂਦਰ ਸਰਕਾਰ ਨੇ ਸੰਸਦ ਵਿਚ ਬਿਜਲੀ ਸੋਧ ਬਿੱਲ 2025 ਪੇਸ਼ ਕੀਤਾ ਤਾਂ ਅਗਲੇ ਦਿਨ ਨੂੰ ਸਮੁੱਚੇ ਪੰਜਾਬ ਵਿਚ ਵਿਰੋਧ ਵਜੋਂ ਕਾਲੇ ਦਿਨ ਦੇ ਰੂਪ ਵਿਚ ਰੋਸ ਜ਼ਾਹਿਰ ਕੀਤਾ ਜਾਵੇਗਾ | ਇਸੇ ਦੌਰਾਨ ਆਗੂਆਂ ਨੇ ਕਿਹਾ ਕਿ ਅਗਲੇ ਸੰਘਰਸ਼ ਦੀ ਠੋਸ ਵਿਉਂਤਬੰਦੀ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਸਮੂਹ ਪੇਂਡੂ ਅਤੇ ਖੇਤ ਮਜ਼ਦੂਰ, ਟਰੇਡ ਯੂਨੀਅਨਾਂ,ਮੁਲਾਜ਼ਮ, ਵਿਦਿਆਰਥੀ ਅਤੇ ਅÏਰਤ ਜਥੇਬੰਦੀਆਂ ਦੀ ਇਕੱਤਰਤਾ 13 ਦਸੰਬਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਬੁਲਾਈ ਗਈ ਹੈ | ਜਿਸ 'ਚ 13 ਦਸੰਬਰ ਨੂੰ ਹੀ ਸਮੁੱਚੀਆਂ ਜਥੇਬੰਦੀਆਂ ਨਾਲ ਵਿਚਾਰ ਵਟਾਂਦਰਾ ਕਰਕੇ ਅਗਲੇ ਸੰਘਰਸ਼ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ | ਅੱਜ ਦੀ ਇਸ ਇਕੱਤਰਤਾ 'ਚ ਬਲਦੇਵ ਸਿੰਘ ਨਿਹਾਲਗੜ੍ਹ, ਮੁਕੇਸ਼ ਚੰਦਰ ਸ਼ਰਮਾ, ਬਿੰਦਰ ਸਿੰਘ ਗੋਲੇਵਾਲਾ, ਜੋਗਿੰਦਰ ਸਿੰਘ ਉਗਰਾਹਾਂ, ਨਿਰਭੈ ਸਿੰਘ ਢੁੱਡੀਕੇ, ਬੂਟਾ ਸਿੰਘ ਬੁਰਜ ਗਿੱਲ, ਅੰਗਰੇਜ਼ ਸਿੰਘ ਭਦੌੜ, ਜੰਗਵੀਰ ਸਿੰਘ ਚੌਹਾਨ, ਡਾ. ਦਰਸ਼ਨ ਪਾਲ, ਰਾਮਿੰਦਰ ਸਿੰਘ ਪਟਿਆਲਾ ਪਰਮਿੰਦਰ ਸਿੰਘ ਪਾਲ ਮਾਜਰਾ, ਗੁਰਜੰਟ ਸਿੰਘ ਮਾਨਸਾ, ਰਘਵੀਰ ਸਿੰਘ , ਹਰਦੇਵ ਸਿੰਘ ਸੰਧੂ, ਵੀਰ ਸਿੰਘ ਬੜਵਾ, ਬੂਟਾ ਸਿੰਘ ਸ਼ਾਦੀਪੁਰ, ਗੁਰਵਿੰਦਰ ਸਿੰਘ ਢਿੱਲੋ, ਹਰਬੰਸ ਸਿੰਘ ਸੰਘਾ, ਅਵਤਾਰ ਸਿੰਘ ਮਹਿਮਾ, ਜਗਤਾਰ ਸਿੰਘ ਕਾਲਾ ਝਾੜ, ਗੋਰਾ ਸਿੰਘ ਭੈਣੀ ਬਾਘਾ ਅਤੇ ਸੱਤਪਾਲ ਸਿੰਘ ਮਿਰਜਾਪੁਰ ਆਦਿ ਨੇ ਵੀ ਸ਼ਮੂਲੀਅਤ ਕੀਤੀ |