22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

'ਵੀਰ ਬਾਲ ਦਿਵਸ' ਮੌਕੇ ਐਨ.ਡੀ.ਏ. ਦੇ ਸੰਸਦ ਮੈਂਬਰ ਆਪੋ-ਆਪਣੇ ਹਲਕਿਆਂ 'ਚ ਸਮਾਗਮ ਕਰਵਾਉਣ-ਮੋਦੀ <br/>

ਅਜੀਤ ਡੈਸਕ 10-12-2025
ਜਲੰਧਰ, 9 ਦਸੰਬਰ (ਸ਼ਿਵ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਐਨ. ਡੀ. ਏ. ਦੇ ਸੰਸਦ ਮੈਂਬਰਾਂ ਦੀ ਇਕ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿਚ 26 ਦਸੰਬਰ ਨੂੰ ਮਨਾਏ ਜਾ ਰਹੇ ਵੀਰ ਬਾਲ ਦਿਵਸ ਮੌਕੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਦੀ ਬਹਾਦਰੀ ਅਤੇ ਜਜ਼ਬੇ ਦਾ ਸੰਦੇਸ਼ ਦੇਣ ਲਈ ਉਹ ਆਪੋ-ਆਪਣੇ ਹਲਕਿਆਂ ਵਿਚ ਸਮਾਗਮ ਕਰਵਾਉਣ | ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਭਾਜਪਾ ਦੇ ਸੀਨੀਅਰ ਆਗੂ ਅਤੇ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਸ. ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਨਵੀਂ ਪੀੜੀ ਨੂੰ ਧਰਮ ਦੀ ਖਾਤਰ ਸਾਹਿਬਜ਼ਾਦਿਆਂ ਦੀ ਲਸਾਨੀ ਸ਼ਹਾਦਤ ਅਤੇ ਜਜ਼ਬੇ ਪ੍ਰਤੀ ਜਾਣੰੂ ਕਰਵਾਇਆ ਜਾਵੇ | ਸ: ਸਿਰਸਾ ਨੇ ਕਿਹਾ ਕਿ ਇਸ ਸੰਬੰਧੀ ਰਾਜ ਸਰਕਾਰਾਂ ਆਪਣੇ ਵਲੋਂ ਵੱਡੇ-ਵੱਡੇ ਸਮਾਗਮ ਕਰਵਾ ਰਹੀਆਂ ਹਨ ਅਤੇ ਹੁਣ ਸੰਸਦ ਮੈਂਬਰਾਂ ਵਲੋਂ ਵੀ ਕੰਨਿਆਕੁਮਾਰੀ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ, ਤਾਮਿਲਨਾਡੂ ਤੋਂ ਰਾਜਸਥਾਨ ਤੱਕ ਉਨ੍ਹਾਂ ਦੀ ਲਸਾਨੀ ਸ਼ਹਾਦਤ ਦਾ ਸੰਦੇਸ਼ ਜਨ-ਜਨ ਤੱਕ ਪਹੁੰਚਾਉਣ ਵਿਚ ਕਾਮਯਾਬ ਹੋਵਾਂਗੇ |

ਪਿਛਲੀ ਖ਼ਬਰ 'ਅਜੀਤ' ਨੇ 17ਵੇਂ ਗੇੜ 'ਚ ਡੇਰਾ ਬਾਬਾ ਨਾਨਕ ਦੇ ਪਿੰਡ ਦੇਹੜ੍ਹ, ਮੇਘਾ, ਖੰਨਾ ਚਮਾਰਾ 'ਚ ਵੰਡੀ ਕਿਸਾਨਾਂ ਨੂੰ ਯੂਰੀਆ ਖ... ਅਗਲੀ ਖ਼ਬਰ 'ਮੇਰੇ ਸਮੇਤ' ਕਰਵਾਈ ਜਾਵੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਸਮਾਂਬੱਧ ਜਾਂਚ-ਜਾਖੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।