22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

'ਅਜੀਤ' ਨੇ 17ਵੇਂ ਗੇੜ 'ਚ ਡੇਰਾ ਬਾਬਾ ਨਾਨਕ ਦੇ ਪਿੰਡ ਦੇਹੜ੍ਹ, ਮੇਘਾ, ਖੰਨਾ ਚਮਾਰਾ 'ਚ ਵੰਡੀ ਕਿਸਾਨਾਂ ਨੂੰ ਯੂਰੀਆ ਖਾਦ <br/>

ਅਜੀਤ ਡੈਸਕ 10-12-2025
ਬਟਾਲਾ (ਡੇਰਾ ਬਾਬਾ ਨਾਨਕ), 9 ਦਸੰਬਰ (ਹੀਰਾ ਸਿੰਘ ਮਾਂਗਟ, ਕੁਲਦੀਪ ਸਿੰਘ ਨਾਗਰਾ, ਅਵਤਾਰ ਸਿੰਘ ਰੰਧਾਵਾ)-ਹੜ੍ਹ ਪ੍ਰਭਾਵਿਤ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ 'ਚ ਅਦਾਰਾ 'ਅਜੀਤ' ਵਲੋਂ ਕਿਸਾਨਾਂ ਨੂੰ ਰਾਹਤ ਸਮੱਗਰੀ ਤੇ ਯੂਰੀਆ ਖਾਦ ਵੰਡੀ ਜਾ ਰਹੀ ਹੈ | ਇਸੇ ਤਰ੍ਹਾਂ ਉਪ ਦਫ਼ਤਰ ਬਟਾਲਾ ਦੀ ਟੀਮ ਵਲੋਂ 17ਵੇਂ ਗੇੜ ਤਹਿਤ ਪਿੰਡ ਦੇਹੜ, ਮੇਘਾ, ਖੰਨਾ ਚਮਾਰਾ ਤੇ ਹੋਰ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੂੰ ਯੂਰੀਆ ਖਾਦ ਵੰਡੀ ਗਈ | ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਆਗੂ ਕੁਲਵਿੰਦਰਜੀਤ ਸਿੰਘ ਅਠਵਾਲ, ਸਰਪੰਚ ਦਲਜੀਤ ਸਿੰਘ ਬਾਜਵਾ ਦੇਹੜ, ਸਰਪੰਚ ਰਣਦੀਪ ਸਿੰਘ ਨਿੱਜਰਪੁਰ, ਕਿਸਾਨ ਮੰਗਲ ਸਿੰਘ, ਕਾਬਲ ਸਿੰਘ ਮੇਘਾ, ਚੈਂਚਲ ਸਿੰਘ, ਸਰਦੂਲ ਸਿੰਘ, ਪਰਮਜੀਤ ਸਿੰਘ, ਪ੍ਰਭਜੋਤ ਸਿੰਘ, ਮਨਜੀਤ ਸਿੰਘ, ਨਿਰਮਲ ਸਿੰਘ, ਸਵਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਮੁਖ ਸਿੰਘ, ਸੁੱਚਾ ਸਿੰਘ, ਕੁਲਦੀਪ ਸਿੰਘ, ਅੰਮਿ੍ਤਪਾਲ ਸਿੰਘ ਖੰਨਾ ਸਮੇਤ ਰਾਹਤ ਲੈਣ ਲਈ ਪਹੁੰਚੇ ਕਿਸਾਨਾਂ ਨੇ ਕਿਹਾ ਕਿ ਅਦਾਰਾ 'ਅਜੀਤ' ਨੇ ਪ੍ਰਭਾਵਿਤ ਲੋਕਾਂ ਦੇ ਦੁੱਖ ਵੰਡਾਉਣ ਤੇ ਉਨ੍ਹਾਂ ਦੀਆਂ ਮੁਸੀਬਤਾਂ ਘਟਾਉਣ ਲਈ ਵੱਡੇ ਉਪਰਾਲੇ ਕੀਤੇ ਹਨ | ਔਖੇ ਸਮੇਂ ਜਿਥੇ ਅਦਾਰਾ 'ਅਜੀਤ' ਨੇ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕੇ ਪਹਿਲਾਂ ਰਾਸ਼ਨ ਕਿੱਟਾਂ, ਗ਼ਰਮ ਕੰਬਲ, ਕਿਸਾਨਾਂ ਨੂੰ ਕਣਕ ਦਾ ਬੀਜ, ਡੀਜ਼ਲ ਤੇਲ ਵੰਡਿਆ ਗਿਆ ਹੈ, ਉਥੇ ਹੁਣ ਪ੍ਰਭਾਵਿਤ ਕਿਸਾਨਾਂ ਨੂੰ ਯੂਰੀਆ ਖਾਦ ਵੰਡੀ ਗਈ ਹੈ | ਇਸ ਮੌਕੇ ਉਚੇਚੇ ਤੌਰ 'ਤੇ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਅਠਵਾਲ ਦੇ ਸਕੱਤਰ ਹੀਰਾ ਸਿੰਘ ਨਿੱਜਰਪੁਰ, ਸਰਪੰਚ ਦਲਜੀਤ ਸਿੰਘ ਦੇਹੜ, ਸੂਬੇਦਾਰ ਬਲਕਾਰ ਸਿੰਘ ਨਾਗਰਾ, ਰਮਨਦੀਪ ਸਿੰਘ ਦੇਹੜ, ਮਨਿੰਦਰ ਸਿੰਘ, ਜਰਨੈਲ ਸਿੰਘ, ਬਲਵੰਤ ਸਿੰਘ, ਚਰਨਜੀਤ ਸਿੰਘ ਦੇਹੜ, ਮਿਲਖਾ ਸਿੰਘ, ਕੁਲਵੰਤ ਸਿੰਘ, ਅਮਨਪ੍ਰੀਤ ਸਿੰਘ, ਰਜਿੰਦਰ ਸਿੰਘ, ਰਾਜਵਿੰਦਰ ਕੌਰ, ਅਮਰਜੀਤ ਸਿੰਘ, ਸਤਵੰਤ ਕੌਰ, ਦਲਬੀਰ ਸਿੰਘ, ਗੁਰਪ੍ਰੀਤ ਸਿੰਘ ਦੇਹੜ, ਦਲਜੀਤ ਸਿੰਘ, ਗੁਰਪ੍ਰੀਤ ਸਿੰਘ ਸਮੇਤ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਕਾਂਗਰਸ ਨੂੰ ਅਹੁਦਿਆਂ ਦੇ ਹਿਸਾਬ ਨਾਲ 'ਰੇਟ ਲਿਸਟ' ਲਗਾਉਣੀ ਚਾਹੀਦੀ-ਹਰਪਾਲ ਸਿੰਘ ਚੀਮਾ <br/> ਅਗਲੀ ਖ਼ਬਰ 'ਵੀਰ ਬਾਲ ਦਿਵਸ' ਮੌਕੇ ਐਨ.ਡੀ.ਏ. ਦੇ ਸੰਸਦ ਮੈਂਬਰ ਆਪੋ-ਆਪਣੇ ਹਲਕਿਆਂ 'ਚ ਸਮਾਗਮ ਕਰਵਾਉਣ-ਮੋਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।