22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਆਰ.ਟੀ.ਆਈ.ਕਮਿਸ਼ਨ ਵਲੋਂ ਪੀ.ਸੀ.ਐਸ.ਅਧਿਕਾਰੀ ਦੇ ਵਰਤਾਓ ਸੰਬੰਧੀ ਨਰਾਜ਼ਗੀ ਦਾ ਪ੍ਰਗਟਾਵਾ

ਅਜੀਤ ਡੈਸਕ 10-12-2025
ਚੰਡੀਗੜ੍ਹ, 9 ਦਸੰਬਰ (ਅਜੀਤ ਬਿਊਰੋ)-ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਸੂਬੇ ਦੇ ਇਕ ਪੀ.ਸੀ.ਐਸ. ਅਧਿਕਾਰੀ ਦੇ ਵਰਤਾਉ ਸੰਬੰਧੀ ਨਰਾਜ਼ਗੀ ਦਾ ਪ੍ਰਗਟਾਵਾ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਸੂਚਨਾ ਕਮਿਸ਼ਨਰ ਸ੍ਰੀਮਤੀ ਪੂਜਾ ਗੁਪਤਾ ਦੀ ਅਦਾਲਤ ਵਿਚ ਸੁਣਵਾਈ ਲਈ ਲੱਗੇ ਕੇਸ ਵਿਚ ਰੀਜਨਲ ਟਰਾਂਸਪੋਰਟ ਅਧਿਕਾਰੀ ਅੰਮਿ੍ਤਸਰ ਨੂੰ ਵਾਰ-ਵਾਰ ਤਲਬ ਕੀਤਾ ਗਿਆ ਸੀ ਪ੍ਰੰਤੂ ਉਹ ਇਕ ਵਾਰ ਵੀ ਕਮਿਸ਼ਨ ਅੱਗੇ ਪੇਸ਼ ਨਹੀਂ ਹੋਇਆ | ਬੁਲਾਰੇ ਨੇ ਦੱਸਿਆ ਇਸ ਅਧਿਕਾਰੀ ਖਿਲਾਫ਼ ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਗਏ ਸਨ ਪ੍ਰੰਤੂ ਇਹ ਅਧਿਕਾਰੀ ਫਿਰ ਵੀ ਕਮਿਸ਼ਨ ਅੱਗੇ ਪੇਸ਼ ਨਹੀਂ ਹੋਇਆ | ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਦੇ ਹੁਕਮਾਂ ਦੀ ਪਾਲਣਾ ਨਾ ਕਰਨ 'ਤੇ ਰਾਜ ਸੂਚਨਾ ਕਮਿਸ਼ਨਰ ਸ੍ਰੀਮਤੀ ਪੂਜਾ ਗੁਪਤਾ ਨੇ ਤਤਕਾਲੀਨ ਅਧਿਕਾਰੀ ਜਿਸ ਦੇ ਕਾਰਜਕਾਲ ਦੌਰਾਨ ਇਹ ਆਰ.ਟੀ.ਆਈ. ਦਾਖਲ ਹੋਈ ਸੀ ਨੂੰ ਪਹਿਲਾਂ ਲਗਾਏ ਗਏ ਜੁਰਮਾਨੇ ਨੂੰ 10 ਹਜ਼ਾਰ ਰੁਪਏ ਤੋਂ ਵਧਾ ਕੇ 25 ਹਜ਼ਾਰ ਰੁਪਏ ਕਰਨ ਦੇ ਹੁਕਮ ਦਿੱਤੇ ਹਨ | ਇਸ ਤੋਂ ਇਲਾਵਾ ਮੌਜੂਦਾ ਰੀਜਨਲ ਟਰਾਂਸਪੋਰਟ ਅਧਿਕਾਰੀ ਖੁਸ਼ਦਿਲ ਸਿੰਘ ਸੰਧੂ ਪੀ.ਸੀ.ਐਸ. ਵਲੋਂ ਉਕਤ ਮਾਮਲੇ ਸਬੰਧੀ ਰਾਜ ਸੂਚਨਾ ਕਮਿਸ਼ਨ ਵਲੋਂ ਜਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਅਤੇ ਗ਼ੈਰ ਜ਼ਿੰਮੇਵਾਰਨਾ ਵਰਤਾਉ ਸਬੰਧੀ ਨਰਾਜ਼ਗੀ ਦਾ ਪ੍ਰਗਟਾਵਾ ਕਰਨ ਅਤੇ ਟਰਾਂਸਪੋਰਟ ਵਿਭਾਗ ਦੇ ਆਰ.ਟੀ.ਆਈ. ਵਿੰਗ ਵਲੋਂ ਕਮਿਸ਼ਨ ਦੇ ਹੁਕਮਾਂ ਪ੍ਰਤੀ ਵਰਤੀ ਜਾਂਦੀ ਢਿੱਲਮੱਠ ਪ੍ਰਤੀ ਨਰਾਜ਼ਗੀ ਜ਼ਾਹਰ ਕਰਨ ਲਈ ਪ੍ਰਮੁੱਖ ਸਕੱਤਰ ਟਰਾਂਸਪੋਰਟ ਨੂੰ ਸੂਚਿਤ ਕੀਤਾ ਗਿਆ ਹੈ |

ਪਿਛਲੀ ਖ਼ਬਰ ਇਮਰਾਨ ਖ਼ਾਨ ਤੋਂ ਪਹਿਲਾਂ ਫ਼ਾਤਿਮਾ ਜਿਨਾਹ, ਜ਼ੁਲਫਿਕਾਰ ਅਲੀ, ਬੇਨਜ਼ੀਰ ਭੁੱਟੋ, ਨਵਾਜ਼ ਸ਼ਰੀਫ਼ ਵੀ ਪਾਕਿ ਫ਼ੌਜ ਵਲੋਂ ਐ... ਅਗਲੀ ਖ਼ਬਰ ਪਾਕਿ ਨੂੰ ਮਿਲਿਆ 1.2 ਅਰਬ ਡਾਲਰ ਦਾ ਨਵਾਂ ਕਰਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।