22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਇਮਰਾਨ ਖ਼ਾਨ ਤੋਂ ਪਹਿਲਾਂ ਫ਼ਾਤਿਮਾ ਜਿਨਾਹ, ਜ਼ੁਲਫਿਕਾਰ ਅਲੀ, ਬੇਨਜ਼ੀਰ ਭੁੱਟੋ, ਨਵਾਜ਼ ਸ਼ਰੀਫ਼ ਵੀ ਪਾਕਿ ਫ਼ੌਜ ਵਲੋਂ ਐਲਾਨੇ ਜਾ ਚੱੁਕੇ ਦੇਸ਼ ਲਈ 'ਖ਼ਤਰਾ' <br/>

ਅਜੀਤ ਡੈਸਕ 10-12-2025
ਅੰਮਿ੍ਤਸਰ, 9 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨੀ ਫ਼ੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ. ਐੱਸ. ਪੀ. ਆਰ.) ਦੇ ਡਾਇਰੈਕਟਰ ਜਨਰਲ ਲੈਫ਼ਟੀਨੈਂਟ ਜਨਰਲ ਅਹਿਮਦ ਸ਼ਰੀਫ਼ ਚੌਧਰੀ ਵਲੋਂ ਹਾਲ ਹੀ 'ਚ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਜੇਲ੍ਹ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਦੇਸ਼ ਦੀ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਦੱਸਣ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ | ਚੌਧਰੀ ਨੇ ਖ਼ਾਨ ਨੂੰ ਦੇਸ਼ ਲਈ ਖ਼ਤਰਾ ਦੱਸਣ ਦੇ ਨਾਲ-ਨਾਲ ਉਨ੍ਹਾਂ ਨੂੰ ਮਾਨਸਿਕ ਤੌਰ 'ਤੇ ਬਿਮਾਰ ਵਿਅਕਤੀ ਵੀ ਦੱਸਿਆ | ਫ਼ੌਜ ਦੇ ਇਸ ਬਿਆਨ ਨੂੰ ਲੈ ਕੇ ਇਮਰਾਨ ਖ਼ਾਨ ਦੀ ਪਾਰਟੀ ਪੀ. ਟੀ. ਆਈ. (ਪਾਕਿਸਤਾਨ ਤਹਿਰੀਕ-ਏ-ਇਨਸਾਫ਼) ਲਗਾਤਾਰ ਵਿਰੋਧ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਫ਼ੌਜ ਅਤੇ ਸਰਕਾਰ ਨੂੰ ਘੇਰ ਰਹੀ ਹੈ | ਹਾਲਾਂਕਿ, ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਿਸੇ ਪਾਕਿਸਤਾਨੀ ਨੇਤਾ ਨੂੰ ਦੇਸ਼ ਦੀ ਸੁਰੱਖਿਆ ਲਈ 'ਖ਼ਤਰਾ' ਐਲਾਨਿਆ ਗਿਆ ਹੋਵੇ | ਇਮਰਾਨ ਖ਼ਾਨ ਤੋਂ ਪਹਿਲਾਂ ਪਾਕਿ ਦੇ ਜਨਕ ਕਾਇਦ-ਏ-ਆਜ਼ਮ ਮੁਹੰਮਦ ਅਲੀ ਜ਼ਿਨਾਹ ਦੀ ਭੈਣ ਫ਼ਾਤਿਮਾ ਜ਼ਿਨਾਹ, ਜ਼ੁਲਫਿਕਾਰ ਅਲੀ ਭੁੱਟੋ, ਬੇਨਜ਼ੀਰ ਭੁੱਟੋ ਅਤੇ ਨਵਾਜ਼ ਸ਼ਰੀਫ਼ ਵਿਰੁੱਧ ਵੀ ਇਸੇ ਤਰ੍ਹਾਂ ਦੇ ਬਿਆਨ ਦਿੱਤੇ ਜਾਂਦੇ ਰਹੇ ਹਨ | ਇਸ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਮੀਆਂ ਨਵਾਜ਼ ਸ਼ਰੀਫ਼ ਨੂੰ ਨਾ ਸਿਰਫ਼ ਦੇਸ਼ ਲਈ ਖ਼ਤਰਾ, ਬਲਕਿ ਇਲਾਜ ਲਈ ਲੰਡਨ ਜਾਣ ਉਪਰੰਤ 'ਭਗੌੜਾ ਅਪਰਾਧੀ' ਵੀ ਐਲਾਨਿਆ ਗਿਆ ਸੀ | ਹਾਲਾਂਕਿ, ਪਹਿਲੀ ਵਾਰ ਜਨਰਲ ਮੁਹੰਮਦ ਅਯੂਬ ਖ਼ਾਨ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜ਼ਿਨਾਹ ਦੀ ਭੈਣ ਫ਼ਾਤਿਮਾ ਜ਼ਿਨਾਹ ਨੂੰ ਉਸੇ ਵੇਲੇ ਦੇਸ਼-ਧ੍ਰੋਹੀ ਅਤੇ ਦੇਸ਼ ਲਈ ਖ਼ਤਰਾ ਦੱਸਿਆ ਜਦੋਂ ਦੋਵਾਂ ਵਿਚਕਾਰ ਰਾਸ਼ਟਰਪਤੀ ਦੀ ਚੋਣ ਹੋਈ | ਇਸ ਤੋਂ ਬਾਅਦ ਪਾਕਿ ਦੇ ਸੰਵਿਧਾਨ ਦੇ ਨਿਰਮਾਤਾ ਜ਼ੁਲਫਿਕਾਰ ਅਲੀ ਭੁੱਟੋ ਨੂੰ ਕੌਮੀ ਸੁਰੱਖਿਆ ਲਈ ਖ਼ਤਰਾ ਦੱਸਦੇ ਹੋਏ ਫਾਂਸੀ ਦੇ ਦਿੱਤੀ ਗਈ | ਉਨ੍ਹਾਂ ਦੀ ਧੀ ਬੇਨਜ਼ੀਰ ਭੁੱਟੋ 'ਤੇ ਵੀ ਦੇਸ਼-ਧ੍ਰੋਹ ਦਾ ਦੋਸ਼ ਲਗਾਇਆ ਗਿਆ ਅਤੇ ਉਨ੍ਹਾਂ ਨੂੰ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਐਲਾਨਿਆ ਗਿਆ |

ਪਿਛਲੀ ਖ਼ਬਰ ਪਾਕਿ ਨੇ ਬਰਤਾਨੀਆ ਤੋਂ ਦੋ ਜਿਨਸੀ ਸ਼ੋਸ਼ਣ ਅਪਰਾਧੀਆਂ ਨੂੰ ਵਾਪਸ ਲੈਣ ਬਦਲੇ ਦੋ ਸਿਆਸੀ ਵਿਰੋਧੀਆਂ ਨੂੰ ਸੌਂਪਣ ਦੀ ਰੱਖ... ਅਗਲੀ ਖ਼ਬਰ ਆਰ.ਟੀ.ਆਈ.ਕਮਿਸ਼ਨ ਵਲੋਂ ਪੀ.ਸੀ.ਐਸ.ਅਧਿਕਾਰੀ ਦੇ ਵਰਤਾਓ ਸੰਬੰਧੀ ਨਰਾਜ਼ਗੀ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।