ਬਾਘਾ ਪੁਰਾਣਾ, 9 ਦਸੰਬਰ (ਟਿੰਕੂ ਕਾਠਪਾਲ, ਗੁਰਮੀਤ ਸਿੰਘ ਮਾਣੂੰਕੇ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਪਿਤਾ ਸੁਖਦੇਵ ਸਿੰਘ ਸੰਧੂ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਿੰਡ ਮਾਹਲਾ ਖ਼ੁਰਦ (ਮੋਗਾ) ਵਿਖੇ ਹੋਇਆ | ਇਸ ਮੌਕੇ ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਜਿਸ ਉਪਰੰਤ ਚੇਅਰਮੈਨ ਖਣਮੁੱਖ ਭਾਰਤੀ ਪੱਤੋ, ਸੰਜੀਤ ਸਿੰਘ ਸੰਨੀ ਗਿੱਲ ਹਲਕਾ ਇੰਚਾਰਜ ਮੋਗਾ, ਨਿਹਾਲ ਸਿੰਘ ਭੁੱਲਰ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ, ਨਿਧੜਕ ਸਿੰਘ ਬਰਾੜ ਸਾਬਕਾ ਸੂਚਨਾ ਕਮਿਸ਼ਨ ਪੰਜਾਬ ਵਲੋਂ ਸੁਖਦੇਵ ਸਿੰਘ ਸੰਧੂ ਦੇ ਜੀਵਨ ਬਾਰੇ ਦੱਸਦੇ ਹੋਏ ਸ਼ਰਧਾ ਦੇ ਫ਼ੁੱਲ ਭੇਟ ਕੀਤੇ | ਇਸ ਮੌਕੇ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ, ਬਾਲ ਕਿ੍ਸ਼ਨ ਗਰਗ ਬਾਲੀ, ਕੇਵਲ ਕਿ੍ਸ਼ਨ ਗਰਗ, ਸੁਖਨੰਦਨ ਅਗਰਵਾਲ, ਰਾਜਿੰਦਰ ਸਿੰਘ ਡੱਲਾ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ, ਪ੍ਰਧਾਨ ਪਵਨ ਢੰਡ ਸੁਖਹਰਪ੍ਰੀਤ ਸਿੰਘ ਰੋਡੇ ਮੈਂਬਰ ਸ਼ੋ੍ਰਮਣੀ ਕਮੇਟੀ., ਸੰਜੀਵ ਕੁਮਾਰ ਬਿੱਟੂ ਰੋਡੇ, ਹਰਜਿੰਦਰ ਸਿੰਘ ਸਰਪੰਚ ਰੋਡੇ, ਹਰਜੀਤ ਸਿੰਘ ਗਿੱਲ, ਜਗਸੀਰ ਸਿੰਘ, ਜਸਵੀਰ ਸਿੰਘ, ਚੇਅਰਮੈਨ ਅਮਰਜੀਤ ਸਿੰਘ, ਬਲਕਰਨ ਸਿੰਘ ਮਾਣੂੰਕੇ, ਹਰਮਿੰਦਰ ਸਿੰਘ ਕਾਕਾ ਬਰਾੜ, ਜਥੇਦਾਰ ਸੁਖਹਰਪ੍ਰੀਤ ਸਿੰਘ ਰੋਡੇ, ਸਰਪੰਚ ਜਗਮੋਹਨ ਸਿੰਘ ਜੈ ਸਿੰਘ ਵਾਲਾ, ਸਰਪੰਚ ਜਿੰਮੀ ਗੱਜਣ ਵਾਲਾ, ਸੁਰਿੰਦਰ ਬਾਂਸਲ ਡੀ.ਐਮ.ਵਾਲਾ., ਸਤਨਾਮ ਸਿੰਘ ਸੱਤੂ ਐਮ.ਸੀ. ਸਤਨਾਮ ਸਿੰਘ ਧੱਤੂ ਚੀਮਾ, ਵਿੱਕੀ ਫੂਲੇਵਾਲਾ, ਰੁਪਿੰਦਰ ਸਿੰਘ ਦੀਦਾਰੇ ਵਾਲਾ, ਮਨਿੰਦਰ ਸਿੰਘ ਸੈਦੋਕੇ, ਸ਼ਿੰਦਰ ਸਿੰਘ ਮੱਲਕੇ, ਅਰਸ਼ ਮੱਲਕੇ, ਪ੍ਰਧਾਨ ਹਰਪ੍ਰੀਤ ਸਿੰਘ ਕਾਲੇਕੇ ਆਦਿ ਵੱਡੀ ਗਿਣਤੀ 'ਚ ਹਲਕਾ ਵਾਸੀ ਹਾਜ਼ਰ ਸਨ |