11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਕਿਸਾਨ ਆਗੂ ਇਕਬਾਲ ਸਿੰਘ ਪਥਰਾਲਾ ਦੀ ਅਚਾਨਕ ਗੋਲੀ ਲੱਗਣ ਕਾਰਨ ਮੌਤ <br/>

ਅਜੀਤ ਡੈਸਕ 23-12-2025

ਸੰਗਤ ਮੰਡੀ, 22 ਦਸੰਬਰ (ਅੰਮਿ੍ਤਪਾਲ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਸਰਗਰਮ ਆਗੂ ਇਕਬਾਲ ਸਿੰਘ ਪਥਰਾਲਾ ਦੀ ਆਪਣੇ ਘਰ ਵਿਚ ਗੋਲੀ ਲੱਗਣ ਕਾਰਨ ਅਚਾਨਕ ਮੌਤ ਹੋ ਗਈ | ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ ਸਾਬੋ ਨੇ ਦੱਸਿਆ ਕਿ ਸੰਗਤ ਬਲਾਕ ਦੇ ਸਰਗਰਮ ਕਿਸਾਨ ਆਗੂ ਇਕਬਾਲ ਸਿੰਘ ਪਥਰਾਲਾ (51) ਖੇਤੀਬਾੜੀ ਦੇ ਕੰਮ ਧੰਦੇ 'ਚ ਘਾਟਾ ਪੈਣ ਕਾਰਨ ਪਿਛਲੇ ਕੁਝ ਦਿਨਾਂ ਤੋਂ ਦਿਮਾਗ਼ੀ ਪ੍ਰੇਸ਼ਾਨੀ ਦੀ ਹਾਲਤ 'ਚ ਸਨ ਅਤੇ ਬੀਤੇ ਦਿਨ ਆਪਣੇ ਘਰ ਵਿਚ ਆਪਣੀ ਲਾਇਸੈਂਸੀ ਰਾਇਫਲ ਸਾਫ਼ ਕਰਦੇ ਸਮੇਂ ਅਚਾਨਕ ਚੱਲੇ ਫਾਇਰ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਸੁਖਜੰਟ ਸਿੰਘ ਨੇ ਦੱਸਿਆ ਕਿ ਹੌਲਦਾਰ ਮਹੇਸ਼ਇੰਦਰ ਵਲੋਂ ਮਿ੍ਤਕ ਇਕਬਾਲ ਸਿੰਘ ਪੁੱਤਰ ਨਛੱਤਰ ਦੀ ਪਤਨੀ ਕੁਲਵਿੰਦਰ ਕੌਰ ਦੇ ਬਿਆਨਾਂ ਦੇ ਅਧਾਰ 'ਤੇ ਅਧੀਨ ਧਾਰਾ 194 ਬੀ.ਐਨ.ਐੱਸ.ਐੱਸ. ਤਹਿਤ ਕੀਤੀ ਕਾਰਵਾਈ ਤੋਂ ਬਾਅਦ ਮਿ੍ਤਕ ਦੇਹ ਵਾਰਸਾਂ ਨੂੰ ਸੌਂਪ ਦਿੱਤੀ ਹੈ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਬਾਰੇ 'ਆਪ' ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਫੈਲਾਇਆ ਗਿਆ ਝੂਠ-ਰਾਜਾ ਵੜਿੰਗ <br/> ਅਗਲੀ ਖ਼ਬਰ ਪੁਲਿਸ ਹਿਰਾਸਤ 'ਚੋਂ ਹਵਾਲਾਤੀ ਹੱਥਕੜੀ ਸਮੇਤ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।