08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਨੂੰ ਸਮਰਪਿਤ ਸਿਮਰਨ ਜਾਪ ਹੋਏ

ਅਜੀਤ ਡੈਸਕ 29-12-2025

ਬਟਾਲਾ, 28 ਦਸੰਬਰ (ਸਤਿੰਦਰ ਸਿੰਘ)-ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸਵੇਰੇ 10:45 ਤੋਂ 11:00 ਵਜੇ ਤੱਕ ਵਾਹਿਗੁਰੂ ਸਿਮਰਨ ਦੇ ਜਾਪ ਹੋਏ | ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਤੇ ਪੰਜ ਪਿਆਰੇ ਸਾਹਿਬਾਨ ਦੀ ਸਰਪ੍ਰਸਤੀ ਹੇਠ ਤਖ਼ਤ ਸੱਚਖੰਡ ਸਾਹਿਬ ਵਿਖੇ 15 ਮਿੰਟ ਦੇ ਜਾਪ ਸਿਮਰਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ | ਵਾਹਿਗੁਰੂ ਸਿਮਰਨ ਦੇ ਜਾਪ ਨਾਲ ਹੀ ਸਾਬਕਾ ਹਜ਼ੂਰੀ ਰਾਗੀ ਭਾਈ ਰਾਜਿੰਦਰ ਸਿੰਘ ਨੇ ਕੀਰਤਨ ਦੀਆਂ ਹਾਜ਼ਰੀਆਂ ਭਰੀਆਂ | ਉਪਰੰਤ ਸਿੰਘ ਸਾਹਿਬ ਭਾਈ ਜੋਤਿੰਦਰ ਸਿੰਘ ਮੀਤ ਜਥੇਦਾਰ ਨੇ ਅਰਦਾਸ ਕੀਤੀ | ਡਾ. ਵਿਜੇ ਸਤਬੀਰ ਸਿੰਘ ਨੇ ਕਿਹਾ ਕਿ ਸਾਹਿਬਜ਼ਾਦੇ ਅਮਰ ਸ਼ਹੀਦ ਹਨ ਤੇ ਦੁਨੀਆਂ ਦੇ ਲੋਕ ਇਨ੍ਹਾਂ ਲਾਸਾਨੀ ਸ਼ਹਾਦਤਾਂ ਤੋਂ ਹਮੇਸ਼ਾ ਪ੍ਰੇਰਨਾ ਲੈਂਦੇ ਰਹਿਣਗੇ | ਇਸ ਸਮੇਂ ਹਰਜੀਤ ਸਿੰਘ ਕੜ੍ਹੇਵਾਲੇ ਸੁਪਰਡੈਂਟ ਤੇ ਹੋਰ ਧਾਰਮਿਕ ਸ਼ਖਸੀਅਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਰੂਸੀ ਫ਼ੌਜ 'ਚ ਭਰਤੀ ਹੋਏ 10 ਭਾਰਤੀਆਂ ਦੀ ਮੌਤ ਦੀ ਪੁਸ਼ਟੀ, ਚਾਰ ਅਜੇ ਵੀ ਲਾਪਤਾ ਅਗਲੀ ਖ਼ਬਰ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਪਿੰਡ ਜਸਵਾਂ 'ਚ ਨਸ਼ਿਆਂ ਵਿਰੁੱਧ ਲੋਕਾਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।