09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸਵਦੇਸ਼ੀ ਦਾ ਨਾਅਰਾ ਦੇਣ ਵਾਲੀ ਕੇਂਦਰ ਸਰਕਾਰ ਈਸਟ ਇੰਡੀਆ ਕੰਪਨੀ ਦੇ ਰਾਹ ਪਈ–ਸੰਧਵਾਂ

ਅਜੀਤ ਡੈਸਕ 29-12-2025
ਚੰਡੀਗੜ੍ਹ, 28 ਦਸੰਬਰ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵਲੋਂ ਨਿਊਜ਼ੀਲੈਂਡ ਦੇ ਸੇਬਾਂ 'ਤੇ ਆਯਾਤ ਡਿਊਟੀ ਨੂੰ ਮੁਕਤ ਵਪਾਰ ਸਮਝੌਤੇ (ਐਫ.ਟੀ.ਏ.) ਦੇ ਤਹਿਤ 50 ਫੀਸਦੀ ਤੋਂ ਘਟਾ ਕੇ 25 ਫੀਸਦੀ ਕਰਨ ਦੇ ਫੈਸਲੇ ਦੀ ਕੜੀ ਆਲੋਚਨਾ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਫੈਸਲਾ ਸੇਬ ਉਤਪਾਦਕ ਕਿਸਾਨਾਂ ਨਾਲ 'ਸਿੱਧਾ ਵਿਸ਼ਵਾਸਘਾਤ' ਹੈ ਅਤੇ ਇਹ ਨੀਤੀ ਸਵਦੇਸ਼ੀ ਦੇ ਨਾਅਰੇ ਨਾਲ ਪੂਰੀ ਤਰ੍ਹਾਂ ਵਿਰੋਧੀ ਹੈ | ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਹ ਕਦਮ ਈਸਟ ਇੰਡੀਆ ਕੰਪਨੀ ਦੀ ਯਾਦ ਤਾਜ਼ਾ ਕਰਵਾਉਂਦੇ ਹਨ, ਜਿੱਥੇ ਦੇਸੀ ਉਤਪਾਦਕਾਂ ਨੂੰ ਕਮਜ਼ੋਰ ਕਰਕੇ ਵਿਦੇਸ਼ੀ ਵਪਾਰਕ ਹਿੱਤਾਂ ਨੂੰ ਤਰਜੀਹ ਦਿੱਤੀ ਜਾਂਦੀ ਸੀ | ਉਨ੍ਹਾਂ ਕਿਹਾ ਕਿ ਅਜਿਹੀਆਂ ਨੀਤੀਆਂ ਦੇਸ਼ ਦੀ ਲਗਭਗ 5,000 ਕਰੋੜ ਰੁਪਏ ਦੀ ਸੇਬ ਆਧਾਰਿਤ ਆਰਥਿਕਤਾ ਲਈ ਗੰਭੀਰ ਖ਼ਤਰਾ ਹਨ | ਸੰਧਵਾਂ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਇਸ ਫੈਸਲੇ 'ਤੇ ਮੁੜ ਵਿਚਾਰ ਕਰੇ ਅਤੇ ਕਿਸਾਨਾਂ, ਖ਼ਾਸ ਕਰਕੇ ਬਾਗਬਾਨੀ ਨਾਲ ਜੁੜੇ ਉਤਪਾਦਕਾਂ ਦੇ ਹਿੱਤਾਂ ਦੀ ਰੱਖਿਆ ਯਕੀਨੀ ਬਣਾਵੇ |

ਪਿਛਲੀ ਖ਼ਬਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ਪੰਜਾਬ 'ਚ ਬਿਜਲੀ ਕੁਨੈਕਸ਼ਨ ਪ੍ਰਕਿਰਿਆ ਸਰਲ-ਸੰਜੀਵ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।