09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਕੇਂਦਰ ਨੇ ਸਪੱਸ਼ਟ ਕੀਤਾ ਹੈ ਕਿ 'ਜੀ ਰਾਮ ਜੀ' ਯੋਜਨਾ ਤਹਿਤ ਪੂਰਾ ਰੁਜ਼ਗਾਰ ਯਕੀਨੀ ਬਣਾਇਆ ਜਾਵੇਗਾ–ਜਾਖੜ <br/>

ਅਜੀਤ ਡੈਸਕ 29-12-2025

ਚੰਡੀਗੜ੍ਹ, 28 ਦਸੰਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ਸਰਕਾਰ ਵਲੋਂ 30 ਦਸੰਬਰ ਨੂੰ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਸੱਤਾ ਧਿਰ ਆਪ ਦੇ ਵਿਕਾਸ 'ਤੇ ਧਿਆਨ ਕੇਂਦਿ੍ਤ ਕਰਨ ਦੀ ਬਜਾਏ ਆਮ ਆਦਮੀ ਪਾਰਟੀ ਦੀ ਸਰਕਾਰ ਇਕ ਈਵੈਂਟ ਮੈਨੇਜਮੈਂਟ ਕੰਪਨੀ ਵਾਂਗ ਕੰਮ ਕਰ ਰਹੀ ਹੈ ਅਤੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸਾਂ ਦੀ ਲੜੀ 'ਚ ਇਕ ਹੋਰ ਪ੍ਰੌਪੇਗੰਡਾ ਸ਼ਾਮਲ ਕਰਨ ਦੀ ਤਿਆਰੀ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸੂਬੇ 'ਚ ਖ਼ਰਾਬ ਹੋ ਰਹੀ ਕਾਨੂੰਨ-ਵਿਵਸਥਾ, ਲਗਾਤਾਰ ਹੋ ਰਹੇ ਕਤਲ ਅਤੇ ਲਗਭਗ ਹਰ ਰੋਜ਼ ਆ ਰਹੀਆਂ ਫ਼ਿਰੌਤੀ ਦੀਆਂ ਧਮਕੀਆਂ 'ਤੇ ਚਰਚਾ ਲਈ ਵਿਸ਼ੇਸ਼ ਇਜਲਾਸ ਬੁਲਾਏ | ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਇਸ ਯੋਜਨਾ ਤਹਿਤ ਪੂਰਾ ਰੁਜ਼ਗਾਰ ਯਕੀਨੀ ਬਣਾਇਆ ਜਾਵੇਗਾ, ਪਰ ਸੂਬਾ ਸਰਕਾਰ ਨਵੇਂ ਕਾਨੂੰਨ ਦਾ ਵਿਰੋਧ ਕਰ ਰਹੀ ਹੈ | ਜਦੋਂ ਕੇਂਦਰ ਸਰਕਾਰ 125 ਦਿਨਾਂ ਦੇ ਕੰਮ ਦੀ ਗਾਰੰਟੀ ਦੇ ਰਹੀ ਹੈ ਤਾਂ ਸੂਬਾ ਸਰਕਾਰ ਨੂੰ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਚਾਹੀਦਾ ਹੈ ਤਾਂ ਜੋ ਹਰ ਕਿਸੇ ਨੂੰ 125 ਦਿਨਾਂ ਦਾ ਰੁਜ਼ਗਾਰ ਮਿਲੇ |

ਪਿਛਲੀ ਖ਼ਬਰ ਪੰਜਾਬ ਨੇ ਸਾਲ 2025 ਦੌਰਾਨ ਸਿਹਤ ਸੰਭਾਲ 'ਚ ਨਵੀਆਂ ਉਚਾਈਆਂ ਛੂਹੀਆਂ- ਡਾ. ਬਲਬੀਰ ਸਿੰਘ <br/> ਅਗਲੀ ਖ਼ਬਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।