09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਪੰਜਾਬ ਨੇ ਸਾਲ 2025 ਦੌਰਾਨ ਸਿਹਤ ਸੰਭਾਲ 'ਚ ਨਵੀਆਂ ਉਚਾਈਆਂ ਛੂਹੀਆਂ- ਡਾ. ਬਲਬੀਰ ਸਿੰਘ <br/>

ਅਜੀਤ ਡੈਸਕ 29-12-2025
ਚੰਡੀਗੜ੍ਹ, 28 ਦਸੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਲ 2025 ਦੌਰਾਨ ਹਰੇਕ ਨਾਗਰਿਕ ਲਈ ਪਹੁੰਚਯੋਗ, ਕਿਫ਼ਾਇਤੀ ਅਤੇ ਉੱਨਤ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ | ਇਸ ਮਿਆਦ ਦੌਰਾਨ ਮੁੱਢਲੀਆਂ ਸਿਹਤ ਸੰਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟਰਾਂਸਪਲਾਂਟ ਤੱਕ ਬੁਨਿਆਦੀ ਢਾਂਚੇ, ਸਿਹਤ ਸੰਭਾਲ ਸੇਵਾਵਾਂ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਕਵਰ ਕਰਨ ਅਤੇ ਮਨੁੱਖੀ ਸਰੋਤ ਢਾਂਚੇ ਦੀ ਮਜ਼ਬੂਤੀ ਵਿੱਚ ਬੇਮਿਸਾਲ ਵਾਧਾ ਦੇਖਿਆ ਗਿਆ ਹੈ | ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਪ੍ਰਾਇਮਰੀ ਸਿਹਤ ਸੰਭਾਲ ਵਿਚ ਵੱਡੀ ਕ੍ਰਾਂਤੀ ਲਿਆਂਦੀ ਹੈ ਅਤੇ ਇਨ੍ਹਾਂ ਕਲੀਨਿਕਾਂ ਦੇ ਸਥਾਪਤ ਹੋਣ ਤੋਂ ਲੈ ਕੇ ਹੁਣ ਤੱਕ 881 ਕਲੀਨਿਕਾਂ ਵਿਚ 4.59 ਕਰੋੜ ਤੋਂ ਵੱਧ ਮਰੀਜ਼ਾਂ ਨੇ ਇਲਾਜ ਸੇਵਾਵਾਂ ਲਈਆਂ ਹਨ, ਜਿਸ ਵਿੱਚ 1.59 ਕਰੋੜ ਯੂਨੀਕ ਪੇਸ਼ੈਂਟ ਸ਼ਾਮਲ ਹਨ | ਇਨ੍ਹਾਂ ਕਲੀਨਿਕਾਂ ਵਿਚ ਕੁੱਲ 107 ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਮੁਫਤ ਪ੍ਰਦਾਨ ਕੀਤੇ ਜਾ ਰਹੇ ਹਨ | ਇਕ ਇਤਿਹਾਸਕ ਫੈਸਲੇ ਤਹਿਤ ਸੂਬਾ ਸਰਕਾਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਆਉਣ ਵਾਲੇ ਮਹੀਨੇ ਵਿਚ ਕਵਰੇਜ ਰਾਸ਼ੀ ਨੂੰ ਪ੍ਰਤੀ ਪਰਿਵਾਰ ਪ੍ਰਤੀ ਸਾਲ 5 ਲੱਖ ਰੁਪਏ ਤੋਂ ਵਧਾ ਕੇ 10 ਲੱਖ ਰੁਪਏ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਕਿ ਪੰਜਾਬ ਅਤੇ ਚੰਡੀਗੜ੍ਹ ਭਰ ਦੇ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿਚ ਨਕਦ ਰਹਿਤ ਇਲਾਜ ਪ੍ਰਦਾਨ ਕਰੇਗਾ |

ਪਿਛਲੀ ਖ਼ਬਰ ਵਨ ਸਟਾਪ ਸੈਂਟਰ ਰਾਹੀਂ 5121 ਹਿੰਸਾ ਪੀੜਤ ਅÏਰਤਾਂ ਨੂੰ ਮੁਫ਼ਤ ਸਹਾਇਤਾ-ਡਾ. ਬਲਜੀਤ ਕੌਰ ਅਗਲੀ ਖ਼ਬਰ ਕੇਂਦਰ ਨੇ ਸਪੱਸ਼ਟ ਕੀਤਾ ਹੈ ਕਿ 'ਜੀ ਰਾਮ ਜੀ' ਯੋਜਨਾ ਤਹਿਤ ਪੂਰਾ ਰੁਜ਼ਗਾਰ ਯਕੀਨੀ ਬਣਾਇਆ ਜਾਵੇਗਾ–ਜਾਖੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।