09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸ਼ਹੀਦੀ ਸਭਾ 'ਚ ਪੁੱਜੀਆਂ ਸੰਗਤਾਂ ਤੇ ਸਹਿਯੋਗ ਕਰਨ ਵਾਲੀਆਂ ਜਥੇਬੰਦੀਆਂ ਦਾ ਸ਼੍ਰੋਮਣੀ ਕਮੇਟੀ ਵਲੋਂ ਧੰਨਵਾਦ-ਧਾਮੀ

ਅਜੀਤ ਡੈਸਕ 29-12-2025

ਫ਼ਤਹਿਗੜ੍ਹ ਸਾਹਿਬ, 28 ਦਸੰਬਰ (ਬਲਜਿੰਦਰ ਸਿੰਘ)-ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫ਼ਤਹਿਗੜ੍ਹ ਸਾਹਿਬ ਦੀ ਸਾਲਾਨਾ ਸ਼ਹੀਦੀ ਸਭਾ ਧਾਰਮਿਕ ਰਵਾਇਤਾਂ ਅਨੁਸਾਰ ਸਮਾਪਤ ਹੋ ਗਈ ਹੈ | ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜੀਆਂ ਸੰਗਤਾਂ, ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਖ-ਵੱਖ ਪੰਥਕ ਸੇਵਾਵਾਂ ਨਿਭਾਉਣ ਤੇ ਪ੍ਰਬੰਧਾਂ ਵਿਚ ਸਹਿਯੋਗ ਕਰਨ ਵਾਲੀਆਂ ਸੰਸਥਾਵਾਂ, ਲੰਗਰ ਕਮੇਟੀਆਂ ਅਤੇ ਗੁਰਦੁਆਰਾ ਕਮੇਟੀਆਂ ਦਾ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਧੰਨਵਾਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਜਿੱਥੇ ਸ਼੍ਰੋਮਣੀ ਕਮੇਟੀ ਵਲੋਂ ਯੋਗ ਪ੍ਰਬੰਧ ਕੀਤੇ ਗਏ ਸਨ ਉਥੇ ਵੱਖ ਵੱਖ ਜਥੇਬੰਦੀਆਂ, ਸਿੱਖ ਸੰਸਥਾਵਾਂ ਤੇ ਮਹਾਂਪੁਰਖਾਂ ਵਲੋਂ ਲੰਗਰਾਂ ਰਾਹੀਂ ਸੇਵਾ ਕੀਤੀ ਗਈ |

ਪਿਛਲੀ ਖ਼ਬਰ ਪਿਸ਼ਾਵਰ 'ਚ ਜੈਕਾਰਿਆਂ ਦੀ ਗੂੰਜ 'ਚ ਮਨਾਇਆ ਪ੍ਰਕਾਸ਼ ਪੁਰਬ ਅਗਲੀ ਖ਼ਬਰ ਕੇਂਦਰ ਨੇ ਸਪੱਸ਼ਟ ਕੀਤਾ ਹੈ ਕਿ 'ਜੀ ਰਾਮ ਜੀ' ਯੋਜਨਾ ਤਹਿਤ ਪੂਰਾ ਰੁਜ਼ਗਾਰ ਯਕੀਨੀ ਬਣਾਇਆ ਜਾਵੇਗਾ–ਜਾਖੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।