10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਅਸਾਮ 'ਚ ਸ਼ਹੀਦ ਹੋਏ ਜਵਾਨ ਨੂੰ ਇਲਾਕਾ ਵਾਸੀਆਂ ਨੇ ਨਮ ਅੱਖਾਂ ਨਾਲ ਦਿੱਤੀ ਵਿਦਾਇਗੀ

ਅਜੀਤ ਡੈਸਕ 29-12-2025

ਫ਼ਾਜ਼ਿਲਕਾ, 28 ਦਸੰਬਰ (ਦਵਿੰਦਰ ਪਾਲ ਸਿੰਘ)-ਮੇਘਾਲਿਆ ਦੇ ਸ਼ਿਲਾਂਗ ਵਿਚ ਤਾਇਨਾਤ ਬੀ.ਐਸ.ਐਫ. ਜਵਾਨ ਰਾਜਿੰਦਰ ਸਿੰਘ ਦਾ ਅੱਜ ਉਸ ਦੇ ਜੱਦੀ ਪਿੰਡ ਝੁੱਗੇ ਗੁਲਾਬ ਸਿੰਘ ਵਿਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਇਸ ਦੁੱਖ ਦੀ ਘੜੀ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸ਼ਹੀਦ ਦੀ ਅਰਥੀ ਨੂੰ ਮੋਢਾ ਦਿੱਤਾ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ | ਸ਼ਹੀਦ ਦੇ ਛੋਟੇ ਭਰਾ ਰਾਕੇਸ਼ ਸਿੰਘ ਨੇ ਉਸ ਦੀ ਚਿਖਾ ਨੂੰ ਮੁੱਖ ਅਗਨੀ ਦਿੱਤੀ | ਰਾਜਿੰਦਰ ਸਿੰਘ 26 ਦਸੰਬਰ ਨੂੰ ਸ਼ਿਲਾਂਗ ਵਿਚ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ ਸੀ | ਉਨ੍ਹਾਂ ਦੀ ਮਿ੍ਤਕ ਦੇਹ ਅੰਮਿ੍ਤਸਰ ਹਵਾਈ ਅੱਡੇ ਤੋਂ ਸੜਕ ਮਾਰਗ ਰਾਹੀਂ ਜੱਦੀ ਪਿੰਡ ਲਿਆਂਦੀ ਗਈ | ਸ਼ਹੀਦ ਦੇ ਪਿਤਾ ਹਰਨਾਮ ਸਿੰਘ ਨੇ ਦੱਸਿਆ ਕਿ ਰਾਜਿੰਦਰ ਵਿਚ ਬਚਪਨ ਤੋਂ ਹੀ ਦੇਸ਼ ਭਗਤੀ ਦਾ ਜਜ਼ਬਾ ਸੀ ਅਤੇ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਕੁਰਬਾਨੀ 'ਤੇ ਮਾਣ ਹੈ, ਹਾਲਾਂਕਿ ਪਰਿਵਾਰ ਲਈ ਇਹ ਅਸਹਿ ਦੁੱਖ ਹੈ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਘਰ ਵਿਚ ਰਾਜਿੰਦਰ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਤੇ ਆਉਂਦੀ 3 ਫਰਵਰੀ ਨੂੰ ਉਸ ਦਾ ਵਿਆਹ ਤੈਅ ਸੀ | 193 ਬਟਾਲੀਅਨ ਦੇ ਏ.ਐਸ.ਆਈ. ਤਾਰਾ ਸਿੰਘ ਸ਼ਹੀਦ ਦੀ ਮਿ੍ਤਕ ਦੇਹ ਲੈ ਕੇ ਪਿੰਡ ਪਹੁੰਚੇ | ਪਿੰਡ ਦੇ ਸ਼ਮਸ਼ਾਨਘਾਟ ਵਿਚ ਬੀ.ਐੱਸ.ਐਫ ਦੇ ਜਵਾਨਾਂ ਨੇ ਸ਼ਹੀਦ ਨੂੰ 'ਗਾਰਡ ਆਫ਼ ਆਨਰ' ਦਿੱਤਾ | ਇਸ ਮੌਕੇ ਵਿਧਾਇਕ ਸਵਨਾ ਨੇ ਕਿਹਾ ਕਿ ਸ਼ਹੀਦ ਰਾਜਿੰਦਰ ਸਿੰਘ ਦੀ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਸਰਕਾਰ ਪਰਿਵਾਰ ਦੀ ਹਰ

ਪਿਛਲੀ ਖ਼ਬਰ ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਕੇਂਦਰ ਸਰਕਾਰ ਖਿਲਾਫ ਸੂਬਾ ਪੱਧਰੀ ਰੈਲੀ <br/> ਅਗਲੀ ਖ਼ਬਰ ਗੁ: ਬਾਲ ਲੀਲ੍ਹਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਤਿਕਾਰ ਸਹਿਤ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।