10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਕੇਂਦਰ ਸਰਕਾਰ ਖਿਲਾਫ ਸੂਬਾ ਪੱਧਰੀ ਰੈਲੀ <br/>

ਅਜੀਤ ਡੈਸਕ 29-12-2025
ਜਲੰਧਰ, 28 ਦਸੰਬਰ (ਜਸਪਾਲ ਸਿੰਘ)-ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ (ਜੇ.ਪੀ.ਐਮ.ਓ.) ਵਲੋਂ ਸਥਾਨਕ ਰੇਲਵੇ ਸਟੇਸ਼ਨ ਦੇ ਬਾਹਰ ਸੂਬਾ ਪੱਧਰੀ ਵਿਸ਼ਾਲ ਕਨਵੈਨਸ਼ਨ ਕਰਵਾਈ ਗਈ, ਜਿਸ ਦੀ ਪ੍ਰਧਾਨਗੀ ਸਾਥੀ ਜਗਦੀਸ਼ ਚੰਦਰ, ਦਰਸ਼ਨ ਨਾਹਰ, ਕੁਲਵੰਤ ਸਿੰਘ ਸੰਧੂ, ਘਣਸ਼ਾਮ ਸਿੰਘ, ਤੀਰਥ ਸਿੰਘ ਬਾਸੀ, ਜਗਤਾਰ ਸਿੰਘ ਉੱਪਲ, ਹਰਿੰਦਰ ਕੌਰ ਬੁਟਾਰੀ, ਮਨਜਿੰਦਰ ਸਿੰਘ ਢੇਸੀ, ਰਵਿੰਦਰ ਸਿੰਘ ਲੋਹਗੜ੍ਹ ਨੇ ਕੀਤੀ | ਜਦਕਿ ਰੈਲੀ ਨੂੰ ਜਮਹੂਰੀ ਲਹਿਰ ਦੇ ਆਗੂ ਸਾਥੀ ਮੰਗਤ ਰਾਮ ਪਾਸਲਾ, 'ਸੀਟੀਯੂ ਪੰਜਾਬ' ਦੇ ਜਨਰਲ ਸਕੱਤਰ ਨੱਥਾ ਸਿੰਘ, ਦਿਹਾਤੀ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ, ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ, ਐਨਆਰਐਮਯੂ ਦੀ ਫਿਰੋਜ਼ਪੁਰ ਡਿਵੀਜਨ ਦੇ ਸਕੱਤਰ ਸਾਥੀ ਸ਼ਿਵ ਦੱਤ ਸ਼ਰਮਾਪ, ਪਸਸਫ (1406 -22 ਬੀ ਚੰਡੀਗੜ੍ਹ) ਦੇ ਪ੍ਰਧਾਨ ਸਤੀਸ਼ ਰਾਣਾ, ਟੈਕਨੀਕਲ ਸਰਵਿਸ ਯੂਨੀਅਨ (ਵਿਗਿਆਨਕ ਗਰੁੱਪ) ਦੇ ਸੂਬਾਈ ਆਗੂ ਕੁਲਦੀਪ ਸਿੰਘ ਉੱਧੋਕੇ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜਨਰਲ ਸਕੱਤਰ ਧਰਮਿੰਦਰ ਸਿੰਘ, ਪੰਜਾਬ ਸਟੂਡੈਂਟਸ ਫੈਡਰੇਸ਼ਨ ਦੇ ਕਨਵੀਨਰ ਗਗਨ ਦੀਪ, ਮਨਰੇਗਾ ਵਰਕਰਸ ਯੂਨੀਅਨ ਪੰਜਾਬ ਦੇ ਕਨਵੀਨਰ ਦੀਪਕ ਠਾਕੁਰ ਤੇ ਔਰਤ ਮੁਕਤੀ ਮੋਰਚਾ ਪੰਜਾਬ ਦੀ ਸਰਪ੍ਰਸਤ ਡਾਕਟਰ ਰਘਬੀਰ ਕੌਰ ਆਦਿ ਨੇ ਸੰਬੋਧਨ ਕੀਤਾ | ਇਸ ਮੌਕੇ ਮੁੱਖ ਮਤੇ ਰਾਹੀਂ 'ਵੀ ਬੀ ਜੀ ਰਾਮ ਜੀ' ਕਾਨੂੰਨ ਬਿਨਾਂ ਦੇਰੀ ਰੱਦ ਕਰਕੇ 'ਮਗਨਰੇਗਾ' ਨੂੰ ਲਾਗੂ ਕਰਨ ਦੀ ਮੰਗ ਕੀਤੀ | ਇਸ ਮੌਕੇ ਸੰਯੁਕਤ ਕਿਸਾਨ ਮੋਰਚੇ, 'ਕੇਂਦਰੀ ਤੇ ਸੂਬਾਈ ਟ੍ਰੇਡ ਯੂਨੀਅਨਾਂ ਤੇ ਮੁਲਾਜ਼ਮ ਫੈਡਰੇਸ਼ਨਾਂ ਦੇ ਸਾਂਝੇ ਮੰਚ', 'ਸਾਂਝੇ ਮਜ਼ਦੂਰ ਮੋਰਚੇ' ਤੇ ਹੋਰ ਸੰਗਠਨਾਂ ਵਲੋਂ 16 ਜਨਵਰੀ ਨੂੰ ਕੀਤੇ ਜਾ ਰਹੇ ਜ਼ਿਲ੍ਹਾ ਪੱਧਰੀ ਰੋਸ ਐਕਸ਼ਨਾਂ 'ਚ ਵੀ ਸ਼ਾਮਿਲ ਹੋਣ ਦਾ ਫੈਸਲਾ ਲਿਆ ਗਿਆ | ਮੰਚ ਸੰਚਾਲਨ ਸ਼ਿਵ ਕੁਮਾਰ ਪਠਾਨਕੋਟ ਵਲੋਂ ਕੀਤਾ ਗਿਆ |

ਪਿਛਲੀ ਖ਼ਬਰ ਵੀਰ ਬਾਲ ਦਿਵਸ ਮਨਾਇਆ <br/> ਅਗਲੀ ਖ਼ਬਰ ਅਸਾਮ 'ਚ ਸ਼ਹੀਦ ਹੋਏ ਜਵਾਨ ਨੂੰ ਇਲਾਕਾ ਵਾਸੀਆਂ ਨੇ ਨਮ ਅੱਖਾਂ ਨਾਲ ਦਿੱਤੀ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।