15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਪਤਨੀ ਵਲੋਂ ਪਤੀ ਦੀ ਗਲਾ ਘੁੱਟ ਕੇ ਹੱਤਿਆ

ਅਜੀਤ ਡੈਸਕ 29-12-2025

ਸਮਾਣਾ (ਪਟਿਆਲਾ), 28 ਦਸੰਬਰ (ਸਾਹਿਬ ਸਿੰਘ)-ਸਦਰ ਸਮਾਣਾ ਅਧੀਨ ਪੈਂਦੇ ਪਿੰਡ ਕੁਲਾਰਾਂ ਵਿਚ ਇਕ ਔਰਤ ਵਲੋਂ ਅੱਧੀ ਰਾਤ ਵੇਲੇ ਗਲਾ ਘੁੱਟ ਕੇ ਆਪਣੇ ਪਤੀ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਾਮਲੇ ਦੇ ਜਾਂਚ ਅਧਿਕਾਰੀ ਅਤੇ ਪੁਲਿਸ ਚੌਕੀ ਦੇ ਮੁਖੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਮਿ੍ਤਕ ਆਤਮਾ ਸਿੰਘ (38) ਦੇ ਪਿਤਾ ਹੰਸਾ ਸਿੰਘ, ਨਿਵਾਸੀ ਪਿੰਡ ਕੁਲਾਰਾਂ ਅਨੁਸਾਰ ਉਸ ਦੇ ਲੜਕੇ ਦਾ ਵਿਆਹ 3 ਸਾਲ ਪਹਿਲਾਂ ਰਾਣੀ ਕੌਰ ਨਿਵਾਸੀ ਪਿੰਡ ਸ਼ਾਹਪੁਰ ਨਾਲ ਹੋਇਆ ਸੀ | ਰਾਣੀ ਕੌਰ ਦਾ ਇਹ ਦੂਜਾ ਵਿਆਹ ਸੀ ਅਤੇ ਪਹਿਲੇ ਵਿਆਹ ਤੋਂ ਉਸ ਦਾ ਇਕ ਪੁੱਤਰ ਹੈ | ਪਿਤਾ ਅਨੁਸਾਰ ਇਲੈਕਟਿ੍ਕ ਆਟੋ ਰਿਕਸ਼ਾ ਚਲਾਉਣ ਵਾਲੀ ਨੂੰ ਹ ਰਾਣੀ ਕੌਰ ਅਕਸਰ ਉਸ ਦੇ ਪੁੱਤਰ ਨਾਲ ਝਗੜਾ ਕਰਦੀ ਰਹਿੰਦੀ ਸੀ | ਸਨਿਚਰਵਾਰ ਦੇਰ ਰਾਤ ਜਦੋਂ ਘਰ ਵਿਚੋਂ ਰੌਲਾ ਸੁਣ ਕੇ ਹੰਸਾ ਸਿੰਘ ਅੰਦਰ ਗਿਆ ਤਾਂ ਉਸ ਨੇ ਦੇਖਿਆ ਕਿ ਰਾਣੀ ਕੌਰ ਕਮਰੇ ਵਿਚ ਡਰੀ ਹੋਈ ਖੜ੍ਹੀ ਸੀ, ਜਦੋਂ ਕਿ ਉਸ ਦਾ 14 ਸਾਲਾ ਪੁੱਤਰ ਸੌਂ ਰਿਹਾ ਸੀ | ਜਦੋਂ ਉਸ ਨੇ ਆਤਮਾ ਸਿੰਘ ਨੂੰ ਦੇਖਿਆ ਤਾਂ ਉਹ ਮਰ ਚੁੱਕਾ ਸੀ | ਪਿਤਾ ਅਨੁਸਾਰ ਉਸ ਦੀ ਨੂੰ ਹ ਨੇ ਕਬੂਲ ਕੀਤਾ ਕਿ ਉਸ ਨੇ ਹੀ ਆਤਮਾ ਸਿੰਘ ਨੂੰ ਮਾਰਿਆ ਹੈ | ਅਧਿਕਾਰੀ ਅਨੁਸਾਰ ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਗਾਇਆ ਦੁੱਧ ਦਾ ਲੰਗਰ <br/> ਅਗਲੀ ਖ਼ਬਰ ਚਨਾਬ ਨਦੀ 'ਤੇ ਭਾਰਤ ਵਲੋਂ ਦੁਲਹਸਤੀ-2 ਪਣ-ਬਿਜਲੀ ਪ੍ਰਾਜੈਕਟ ਨੂੰ ਮਨਜ਼ੂਰੀ ਦੇਣ ਨਾਲ ਪਾਕਿ 'ਚ ਮਚੀ ਹਲਚਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।