20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਪੰਥਕ ਮਸਲਿਆਂ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਵਿਸ਼ਵ ਪੱਧਰ 'ਤੇ ਪੰਥਕ ਕਨਵੈਨਸ਼ਨ ਬੁਲਾਉਣ ਦੀ ਪਹਿਲਕਦਮੀ ਕਰੇ-ਚੰਦੂਮਾਜਰਾ <br/>

ਅਜੀਤ ਡੈਸਕ 31-12-2025

ਫ਼ਤਹਿਗੜ੍ਹ ਸਾਹਿਬ, 30 ਦਸੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਸ: ਪ੍ਰੇਮ ਸਿੰਘ ਚੰਦੂਮਾਜਰਾ ਨੇ ਅੰਜ ਫ਼ਤਹਿਗੜ੍ਹ ਸਾਹਿਬ ਵਿਖੇ ਸੱਦੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਅਤੇ ਵੀਰ ਬਾਲ ਦਿਵਸ ਨੂੰ ਲੈ ਕੇ ਛਿੜੇ ਵਿਵਾਦ ਸੰਬੰਧੀ ਸ਼੍ਰੋਮਣੀ ਕਮੇਟੀ ਨੂੰ ਵਿਸ਼ਵ ਪੰਥਕ ਕਨਵੈੱਨਸ਼ਨ ਕਰਵਾਉਣੀ ਚਾਹੀਦੀ ਹੈ, ਜਿਸ ਵਿਚ ਦਿੱਲੀ ਤੇ ਹਰਿਆਣਾ ਗੁਰਦੁਆਰਾ ਕਮੇਟੀਆਂ ਦਾ ਸਹਿਯੋਗ ਲਿਆ ਜਾਵੇ ਤਾਂ ਜੋ ਇਨ੍ਹਾਂ ਮਸਲਿਆਂ ਸੰਬੰਧੀ ਪੰਥ ਦੀ ਇਕ ਰਾਏ ਬਣਾ ਕੇ ਉਨ੍ਹਾਂ ਵਿਵਾਦਾਂ ਨੂੰ ਗੱਲਬਾਤ ਦੇ ਜਰੀਏ ਹੱਲ ਕੀਤਾ ਜਾ ਸਕੇ | ਮਨਰੇਗਾ ਯੋਜਨਾ ਦਾ ਨਾਮ ਬਦਲ ਕੇ 'ਜੀ ਰਾਮ ਜੀ' ਰੱਖਣ ਸੰਬੰਧੀ ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਨਾਲ ਭੇਦਭਾਵ ਕਰਨ ਦੀ ਬਜਾਏ ਸੂਬੇ ਨੂੰ 'ਏ' ਕੈਟਾਗਰੀ ਦਾ ਸੂਬਾ ਘੋਸ਼ਿਤ ਕਰਨਾ ਚਾਹੀਦਾ ਹੈ | ਇਸ ਤੋਂ ਪਹਿਲਾਂ ਸ: ਚੰਦੂਮਾਜਰਾ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਵਰਕਿੰਗ ਕਮੇਟੀ ਮੈਂਬਰ ਰਣਬੀਰ ਸਿੰਘ ਪੂਨੀਆ, ਇੰਦਰਜੀਤ ਸਿੰਘ ਸੰਧੂ, ਸਿਮਰਨਜੀਤ ਸਿੰਘ ਚੰਦੂਮਾਜਰਾ, ਮਨਦੀਪ ਸਿੰਘ ਤਰਖਾਣਮਾਜਰਾ ਜ਼ਿਲ੍ਹਾ ਪ੍ਰਧਾਨ, ਸਾਬਕਾ ਸਰੰਪਚ ਜਸਪਾਲ ਸਿੰਘ ਦਾਦੂਮਾਜਰਾ,ਬਲਾਕ ਸੰਮਤੀ ਮੈਂਬਰ ਹਰਜਿੰਦਰ ਸਿੰਘ, ਸੁਰਿੰਦਰ ਸਿੰਘ ਸੁਹਾਗਹੇੜੀ, ਦਰਬਾਰਾ ਸਿੰਘ ਰੰਧਾਵਾ, ਜੈ ਸਿੰਘ ਬਾੜਾ, ਕਸ਼ਮੀਰ ਸਿੰਘ ਬਿਲਾਸਪੁਰ, ਗੁਰਦੀਪ ਸਿੰਘ ਘੁਮਾਣ, ਲਖਵੀਰ ਸਿੰਘ ਰੁਪਾਲਹੇੜੀ, ਪ੍ਰੇਮਪਾਲ ਸਿੰਘ, ਹਰਚੰਦ ਸਿੰਘ ਨੰਬਰਦਾਰ, ਜਗਜੀਤ ਸਿੰਘ ਸੇਖੋਂ, ਮਨਪ੍ਰੀਤ ਸਿੰਘ, ਗਗਨਜੋਤ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ 'ਪਾਕਿ ਦਾ ਭਾਰਤ ਤੇ ਅਫ਼ਗਾਨਿਸਤਾਨ ਨਾਲ ਟਕਰਾਅ 2026 'ਚ ਹਥਿਆਰਬੰਦ ਝੜਪਾਂ 'ਚ ਬਦਲ ਸਕਦਾ' <br/> ਅਗਲੀ ਖ਼ਬਰ ਸਾਹਿਤ ਕੁਦਰਤ ਨਾਲ ਜੋੜਨ ਦੀਆਂ ਜੁਗਤਾਂ ਦੱਸਦੈ-ਸ਼ਾਇਰਾ ਸਿਮਰਨ ਅਕਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।