19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

4 ਨੂੰ ਕਰਵਾਈ ਜਾ ਰਹੀ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਲਈ ਸਾਰੇ ਪ੍ਰਬੰਧ ਮੁਕੰਮਲ <br/>

ਅਜੀਤ ਡੈਸਕ 31-12-2025
ਐੱਸ. ਏ. ਐੱਸ. ਨਗਰ, 30 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਰਾਜ ਵਿੱਦਿਅਕ ਖੋਜ ਤੇ ਸਿਖਲਾਈ ਸੰਸਥਾ ਪੰਜਾਬ ਵਲੋਂ ਸਾਲ 2025 ਦੀ 8ਵੀਂ ਸ਼੍ਰੇਣੀ ਲਈ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਦੀ ਸਾਂਝੀ ਪ੍ਰੀਖਿਆ ਅਤੇ 10ਵੀਂ ਸ਼੍ਰੇਣੀ ਲਈ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 4 ਜਨਵਰੀ ਦਿਨ ਐਤਵਾਰ ਨੂੰ ਪੰਜਾਬ ਰਾਜ ਦੇ ਸਾਰੇ ਜ਼ਿਲਿ੍ਹਆਂ ਵਿਚ ਤਹਿਸੀਲ ਪੱਧਰ 'ਤੇ ਸਥਾਪਿਤ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿਚ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਐੱਸ. ਸੀ. ਈ. ਆਰ. ਟੀ. ਪੰਜਾਬ ਨੇ ਦੱਸਿਆ ਕਿ ਇਸ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਰਾਜ ਦੇ ਸਮੁੱਚੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਨੂੰ ਲੋੜੀਂਦੇ ਲਿਖਤੀ ਆਦੇਸ਼ ਜਾਰੀ ਕਰ ਦਿੱਤੇ ਗਏ ਹਨ | ਇਸੇ ਦੌਰਾਨ ਸਹਾਇਕ ਡਾਇਰੈਕਟਰ (ਪ੍ਰੀਖਿਆਵਾਂ) ਸੀਮਾ ਖੇੜਾ ਅਤੇ ਸਟੇਟ ਨੋਡਲ ਅਫ਼ਸਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਇਸ ਵਾਰ 8ਵੀਂ ਜਮਾਤ ਦੇ 53,463 ਪ੍ਰੀਖਿਆਰਥੀ ਇਹ ਪ੍ਰੀਖਿਆ ਦੇਣਗੇ, ਜਦਕਿ 10ਵੀਂ ਸ਼੍ਰੇਣੀ ਪੱਧਰ ਦੀ ਪ੍ਰੀਖਿਆ ਵਿਚ 50,315 ਪ੍ਰੀਖਿਆਰਥੀ ਬੈਠਣਗੇ | ਉਨ੍ਹਾਂ ਦੱਸਿਆ ਕਿ ਪ੍ਰੀਖਿਆਰਥੀਆਂ ਦੀ ਸਹੂਲਤ ਲਈ ਤਹਿਸੀਲ ਪੱਧਰ 'ਤੇ 8ਵੀਂ ਜਮਾਤ ਲਈ 150 ਪ੍ਰੀਖਿਆ ਕੇਂਦਰ ਅਤੇ 10ਵੀਂ ਜਮਾਤ ਲਈ 156 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਦੋਵੇਂ ਪ੍ਰੀਖਿਆਵਾਂ ਦਾ ਸਮਾਂ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਰੱਖਿਆ ਗਿਆ ਹੈ |

ਪਿਛਲੀ ਖ਼ਬਰ ਧੁੰਦ ਕਾਰਨ ਡਰੋਨ ਰਾਹੀਂ ਪਾਕਿ ਤੋਂ ਹੈਰੋਇਨ ਤਸਕਰੀ 'ਚ ਹੋਇਆ ਵਾਧਾ <br/> ਅਗਲੀ ਖ਼ਬਰ ਆਈ.ਐਮ.ਐਫ. ਨੇ 7 ਅਰਬ ਡਾਲਰ ਦੇ ਕਰਜ਼ ਲਈ ਪਾਕਿ ਸਾਹਮਣੇ ਰੱਖੀਆਂ ਨਵੀਆਂ ਸ਼ਰਤਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।