19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਉਤਰਾਖੰਡ 'ਚ ਬੱਸ ਖੱਡ 'ਚ ਡਿਗਣ ਨਾਲ 7 ਮੌਤਾਂ

ਅਜੀਤ ਡੈਸਕ 31-12-2025

ਦੇਹਰਾਦੂਨ, 30 ਦਸੰਬਰ (ਪੀ. ਟੀ. ਆਈ)-ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ 'ਚ ਮੰਗਲਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਬੱਸ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ | ਇਸ ਹਾਦਸੇ 'ਚ 7 ਲੋਕਾਂ ਦੀ ਮÏਤ ਹੋ ਗਈ ਹੈ, ਜਦੋਂਕਿ ਡਰਾਈਵਰ ਸਮੇਤ 12 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ¢ਐੱਸ ਐੱਸ ਪੀ ਦਵਿੰਦਰ ਪਿੰਚਾ ਮੁਤਾਬਕ, ਇਹ ਹਾਦਸਾ ਭੀਕੀਆਸੈਣ ਇਲਾਕੇ ਵਿੱਚ ਉਸ ਵੇਲੇ ਵਾਪਰਿਆ ਜਦੋਂ ਬੱਸ ਦੁਆਰਾਹਾਟ ਤੋਂ ਰਾਮਨਗਰ ਵੱਲ ਜਾ ਰਹੀ ਸੀ¢ ਬੱਸ ਵਿੱਚ ਕਰੀਬ 18 ਤੋਂ 19 ਸਵਾਰੀਆਂ ਮÏਜੂਦ ਸਨ¢ ਸੂਚਨਾ ਮਿਲਦੇ ਹੀ ਪੁਲਿਸ ਅਤੇ ਐੱਸ ਡੀ ਆਰ ਐੱਫ ਦੀਆਂ ਟੀਮਾਂ ਨੇ ਮÏਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤੇ ਅਤੇ ਜ਼ਖ਼ਮੀਆਂ ਨੂੰ ਖੱਡ ਵਿੱਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ¢ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਇਸ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮਿ੍ਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ¢


ਪਿਛਲੀ ਖ਼ਬਰ ਪਿ੍ਯੰਕਾ ਗਾਂਧੀ ਵਾਡਰਾ ਦੇ ਪੁੱਤਰ ਰੇਹਾਨ ਦੀ ਹੋਈ ਮੰਗਣੀ ਅਗਲੀ ਖ਼ਬਰ ਅਣਪਛਾਤੇ ਵਿਅਕਤੀਆਂ ਵਲੋਂ ਨੌਜਵਾਨ ਦੀ ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।