19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸੁਸ਼ੀਲ ਰਿੰਕੂ ਵਲੋਂ ਹਵਾਬਾਜ਼ੀ ਮੰਤਰੀ ਨਾਲ ਮੁਲਾਕਾਤ <br/>

ਅਜੀਤ ਡੈਸਕ 31-12-2025

ਜਲੰਧਰ, 30 ਦਸੰਬਰ (ਸ਼ਿਵ ਸ਼ਰਮਾ)-ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਦਿੱਲੀ ਵਿਚ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਸ੍ਰੀ ਰਾਮ ਮੋਹਨ ਐਨ. ਕਿੰਜਾਰਾਪੂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਦਮਪੁਰ ਹਵਾਈ ਅੱਡੇ ਤੋਂ ਵਾਰਾਨਸੀ, ਦਿੱਲੀ ਅਤੇ ਜੈਪੁਰ ਲਈ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਪੰਜਾਬ ਦੇ ਲੋਕਾਂ ਖ਼ਾਸ ਕਰਕੇ ਦੋਆਬਾ ਖੇਤਰ ਨੂੰ ਉਡਾਣ ਦੀ ਸਹੂਲਤ ਪ੍ਰਦਾਨ ਕੀਤੀ ਜਾ ਸਕੇ¢ ਉਨ੍ਹਾਂ ਨੇ ਇਸ ਸੰਬੰਧ ਵਿਚ ਕੇਂਦਰੀ ਮੰਤਰੀ ਨੂੰ ਇਕ ਮੰਗ ਪੱਤਰ ਵੀ ਸੌਂਪਿਆ¢ ਸ੍ਰੀ ਸੁਸ਼ੀਲ ਰਿੰਕੂ ਨੇ ਦੱਸਿਆ ਕਿ ਕੇਂਦਰੀ ਮੰਤਰੀ ਨੂੰ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਨਵੀਆਂ ਉਡਾਣਾਂ ਸ਼ੁਰੂ ਕਰਨ ਅਤੇ ਏਅਰਲਾਈਨਜ਼ ਕੰਪਨੀਆਂ ਨੂੰ ਅਜਿਹਾ ਕਰਨ ਲਈ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਗਈ ਹੈ¢ ਉਨ੍ਹਾਂ ਅੱਗੇ ਕਿਹਾ ਕਿ ਕੇਂਦਰੀ ਮੰਤਰੀ ਨੂੰ ਆਦਮਪੁਰ ਹਵਾਈ ਅੱਡੇ ਤੋਂ ਸਿੱਧੇ ਦਿੱਲੀ ਦੇ ਆਈ.ਜੀ.ਆਈ. (ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ) ਲਈ ਇਕ ਵਪਾਰਕ ਉਡਾਣ ਸ਼ੁਰੂ ਕਰਨ ਦੀ ਬੇਨਤੀ ਕੀਤੀ ਗਈ ਹੈ¢ ਇਸ ਤੋਂ ਇਲਾਵਾ, ਆਦਮਪੁਰ ਤੋਂ ਵਾਰਾਨਸੀ ਲਈ ਇਕ ਉਡਾਣ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ¢ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਸਿੱਧੀਆਂ ਉਡਾਣਾਂ ਦੇ ਨਾਲ-ਨਾਲ ਆਦਮਪੁਰ ਹਵਾਈ ਅੱਡੇ 'ਤੇ ਕਨੈਕਟਿੰਗ ਉਡਾਣਾਂ ਪ੍ਰਦਾਨ ਕਰਨ ਦੀ ਬੇਨਤੀ ਕੀਤੀ ਗਈ ਹੈ¢ ਉਨ੍ਹਾਂ ਸੁਝਾਅ ਦਿੱਤਾ ਕਿ ਸ੍ਰੀਨਗਰ-ਦਿੱਲੀ ਉਡਾਣ ਨੂੰ ਆਦਮਪੁਰ ਨਾਲ ਜੋੜਿਆ ਜਾ ਸਕਦਾ ਹੈ¢ ਆਦਮਪੁਰ ਨੂੰ ਸਹੂਲਤ ਪ੍ਰਦਾਨ ਕਰਨ ਲਈ ਸ੍ਰੀਨਗਰ-ਆਦਮਪੁਰ-ਦਿੱਲੀ ਰੂਟ ਬਣਾਇਆ ਜਾਣਾ ਚਾਹੀਦਾ ਹੈ¢ ਆਦਮਪੁਰ ਤੋਂ ਜੈਪੁਰ ਲਈ ਇੱਕ ਉਡਾਣ ਲਈ ਵੀ ਬੇਨਤੀ ਕੀਤੀ ਗਈ ਹੈ¢ ਰਿੰਕੂ ਨੇ ਦੱਸਿਆ ਕਿ ਸਟਾਰ ਏਅਰਲਾਈਨਜ਼ ਨੂੰ ਇਸ ਰੂਟ 'ਤੇ ਉਡਾਣਾਂ ਸ਼ੁਰੂ ਕਰਨੀਆਂ ਸਨ, ਪਰ ਕਿਸੇ ਕਾਰਨ ਕਰਕੇ, ਉਹ ਨਹੀਂ ਕਰ ਸਕੇ¢ ਜੇਕਰ ਸੰਭਵ ਹੋਵੇ ਤਾਂ ਇਸ ਕੰਪਨੀ ਦੁਆਰਾ ਉਡਾਣਾਂ ਸ਼ੁਰੂ ਕੀਤੀਆਂ ਜਾਣੀਆਂ ਚਾਹੀਦੀਆਂ ਹਨ | ਸੁਸ਼ੀਲ ਰਿੰਕੂ ਨੇ ਕਿਹਾ ਕਿ ਕੇਂਦਰੀ ਮੰਤਰੀ ਨੇ ਉਨਾਂ ਨੂੰ ਭਰੋਸਾ ਦਿੱਤਾ ਹੈ ਕਿ ਜਲਦੀ ਹੀ ਸਕਰਾਤਾਮਿਕ ਨਤੀਜੇ ਪ੍ਰਾਪਤ ਹੋਣਗੇ |

ਪਿਛਲੀ ਖ਼ਬਰ ਹਰਿਆਣਾ ਕਮੇਟੀ ਦੇ ਪ੍ਰਧਾਨ ਝੀਂਡਾ ਤੇ ਸਮਾਜ ਸੇਵੀ ਰਾਣਾ ਵਲੋਂ ਜਥੇਦਾਰ ਗੜਗੱਜ ਨਾਲ ਮੁਲਾਕਾਤ <br/> ਅਗਲੀ ਖ਼ਬਰ 'ਅਕਾਲੀ ਦਲ (ਪੁਨਰ ਸੁਰਜੀਤ) ਦਾ ਦਿ੍ਸ਼ਟੀ ਪੱਤਰ ਤਿਆਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।