19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਹਰਿਆਣਾ ਕਮੇਟੀ ਦੇ ਪ੍ਰਧਾਨ ਝੀਂਡਾ ਤੇ ਸਮਾਜ ਸੇਵੀ ਰਾਣਾ ਵਲੋਂ ਜਥੇਦਾਰ ਗੜਗੱਜ ਨਾਲ ਮੁਲਾਕਾਤ <br/>

ਅਜੀਤ ਡੈਸਕ 31-12-2025

ਅੰਮਿ੍ਤਸਰ, 30 ਦਸੰਬਰ (ਜਸਵੰਤ ਸਿੰਘ ਜੱਸ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਅੱਜ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਤੇ ਇਸ ਦੌਰਾਨ ਉਨ੍ਹਾਂ ਅਕਾਲ ਤਖ਼ਤ ਸਕੱਤਰੇਤ ਵਿਖੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਪੰਥਕ ਮਾਮਲਿਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ | ਬਾਅਦ ਵਿਚ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਜਥੇਦਾਰ ਗੜਗੱਜ ਨਾਲ ਭਖਦੇ ਪੰਥਕ ਤੇ ਸਿੱਖ ਧਾਰਮਿਕ ਮੁੱਦਿਆਂ 'ਤੇ ਚਰਚਾ ਕੀਤੀ ਹੈ | ਸ: ਝੀਂਡਾ ਨਾਲ ਆਏ ਹਰਿਆਣਾ ਦੇ ਸਮਾਜ ਸੇਵੀ ਤੇੇ ਕਿਸਾਨ ਸੰਘਰਸ਼ ਦੌਰਾਨ ਆਪਣੀਆਂ ਸੇਵਾਵਾਂ ਕਾਰਣ ਚਰਚਾ ਵਿਚ ਆਏ ਰਾਮ ਸਿੰਘ ਰਾਣਾ ਨੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਨਾਉਣ ਦੀ ਮੰਗ ਕਰਦੇ ਹੋਏ 14 ਮਹੀਨਿਆਂ ਤੋਂ ਵੱਧ ਸਮੇਂ ਤੋਂ ਟਾਵਰ 'ਤੇ ਬੈਠ ਕੇ ਪ੍ਰਦਰਸ਼ਨ ਕਰ ਰਹੇ ਭਾਈ ਗੁਰਜੀਤ ਸਿੰਘ ਖਾਲਸਾ ਦੇ ਹੱਕ ਵਿਚ ਸਿੱਖ ਭਾਈਚਾਰੇ ਅਤੇ ਕਿਸਾਨਾਂ ਨੂੰ ਸਮਰਥਨ ਦੀ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ ਇਸ ਮੰਗ ਦੇ ਸਮਰਥਨ ਵਿਚ ਸਮਾਣਾ ਤੋਂ ਅਕਾਲ ਤਖ਼ਤ ਸਾਹਿਬ ਤੱਕ 1 ਤੋਂ 15 ਜਨਵਰੀ ਤੱਕ ਮਾਰਚ ਵੀ ਕੱਢਿਆ ਜਾ ਰਿਹਾ ਹੈ | ਭਾਈ ਮਨਦੀਪ ਸਿੰਘ ਖ਼ਾਲਸਾ ਨੇ ਕਿਹਾ ਕਿ ਉਨ੍ਹਾਂ ਨੇ ਮਾਰਚ ਦੇ ਪ੍ਰਬੰਧਾਂ ਲਈ ਅਕਾਲ ਤਖ਼ਤ ਸਾਹਿਬ ਤੋਂ ਸਮਰਥਨ ਮੰਗਿਆ ਹੈ, ਜਿਸ 'ਤੇ ਜਥੇਦਾਰ ਨੇ ਸਹਿਯੋਗ ਦਾ ਭਰੋਸਾ ਦਿੱਤਾ ਹੈ |

ਪਿਛਲੀ ਖ਼ਬਰ ਪਤੰਗ ਉਡਾਉਂਦੇ ਸਮੇਂ ਕੋਠੇ ਤੋਂ ਡਿਗਣ ਕਾਰਨ ਬੱਚੇ ਦੀ ਮੌਤ ਅਗਲੀ ਖ਼ਬਰ ਸੁਸ਼ੀਲ ਰਿੰਕੂ ਵਲੋਂ ਹਵਾਬਾਜ਼ੀ ਮੰਤਰੀ ਨਾਲ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।