23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਢੀਂਡਸਾ ਦਾ ਅਕਾਲ ਚਲਾਣਾ ਦੇਸ਼ ਤੇ ਪੰਜਾਬ ਲਈ ਵੀ ਵੱਡਾ ਘਾਟਾ-ਰਾਜੇਆਣਾ <br/>

ਅਜੀਤ ਡੈਸਕ 01-06-2025
ਬਾਘਾ ਪੁਰਾਣਾ, 31 ਮਈ (ਟਿੰਕੂ ਕਾਠਪਾਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਤਾਰ ਸਿੰਘ ਰਾਜੇਆਣਾ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਦੇ ਮੋਹਰੀ ਆਗੂਆਂ 'ਚੋਂ ਸਨ ਜਿਨ੍ਹਾਂ ਨੇ ਪੰਥ ਅਤੇ ਪੰਜਾਬ ਪ੍ਰਤੀ ਸਮਰਪਣ ਭਾਵਨਾ ਨਾਲ ਕੌਮੀ ਰਾਜਨੀਤੀ ਵਿਚ ਉੱਚੇ ਮੁਕਾਮ ਹਾਸਲ ਕੀਤੇ | ਉਨ੍ਹਾਂ ਕਿਹਾ ਕਿ ਸਵ: ਸੁਖਦੇਵ ਸਿੰਘ ਢੀਂਡਸਾ ਦਾ ਅਕਾਲ ਚਲਾਣਾ ਪਰਿਵਾਰ ਦੇ ਨਾਲ-ਨਾਲ ਦੇਸ਼ ਅਤੇ ਪੰਜਾਬ ਲਈ ਵੀ ਵੱਡਾ ਘਾਟਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸਤ ਦੇ ਥੰਮ੍ਹ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ਕਰ ਜਾਣ 'ਤੇ ਸਮੁੱਚੇ ਪੰਜਾਬ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈ |

ਪਿਛਲੀ ਖ਼ਬਰ ਯੂਨਾਈਟਿਡ ਅਕਾਲੀ ਦਲ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਅੱਜ <br/> ਅਗਲੀ ਖ਼ਬਰ ਪੀ.ਐੱਮ. ਸ੍ਰੀ ਸਰਕਾਰੀ ਹਾਈ ਸਕੂਲ ਬਨੀਲੋਧੀ ਵਿਖੇ ਐੱਸ.ਐੱਮ.ਸੀ. ਕਮੇਟੀ ਦਾ ਗਠਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।